Two suspected militants arrested: ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੋ ਅੱਤਵਾਦੀਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦਾ ਅਤੇ ਇੱਕ ਕੁਪਵਾੜਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਨ੍ਹਾਂ ਨੂੰ ਸਰਾਇਕਾਲੇ ਖ਼ਾਨ ਕੋਲੋਂ ਗ੍ਰਿਫਤਾਰ ਕੀਤਾ । ਦੋਵਾਂ ਕੋਲੋਂ ਵਿਸਫੋਟਕ ਅਤੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਇਹ ਦੋਵੇਂ ਅੱਤਵਾਦੀ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ‘ਤੇ ਹਮਲੇ ਦੀ ਸਾਜਿਸ਼ ਰਚ ਰਹੇ ਸਨ। ਕਈ ਵੀਆਈਪੀ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ । ਪੁਲਿਸ ਨੇ ਇਨ੍ਹਾਂ ਕੋਲੋਂ ਦੋ ਅਰਧ-ਆਟੋਮੈਟਿਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਪੁਲਿਸ ਸੂਤਰਾਂ ਅਨੁਸਾਰ ਦਿੱਲੀ ਵਿੱਚ ਧਮਾਕੇ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੋਸ਼ਲ ਮੀਡੀਆ ਰਾਹੀਂ ਅੱਤਵਾਦੀ ਸਮੂਹ ਵਿੱਚ ਸ਼ਾਮਿਲ ਹੋਏ ਸਨ । ਇਹ ਦੋਵੇਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਉਨ੍ਹਾਂ ਨੇ ਕਈ ਵਾਰ ਪਾਰ ਕਰਨ ਲਈ ਕਈ ਵਾਰ ਕੋਸ਼ਿਸ਼ ਵੀ ਕੀਤੀ ਸੀ । ਸਰਹੱਦ ‘ਤੇ ਭਾਰਤੀ ਫੌਜ ਦੇ ਜਵਾਨਾਂ ਦੀ ਸਖਤ ਚੌਕਸੀ ਕਾਰਨ ਉਹ ਸਫਲ ਨਹੀਂ ਹੋ ਸਕੇ।
ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੂੰ ਇਨ੍ਹਾਂ ਦੋਵਾਂ ਬਾਰੇ ਜਾਣਕਾਰੀ ਮਿਲੀ ਸੀ । ਦੋਵੇਂ ਅੱਤਵਾਦੀ 20 ਤੋਂ 22 ਸਾਲ ਦੇ ਦੱਸੇ ਜਾ ਰਹੇ ਹਨ । ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੇ ਨਾਮ ਅਬਦੁੱਲ ਲਤੀਫ ਮੀਰ ਅਤੇ ਅਸ਼ਰਫ ਖਟਾਨਾ ਦੱਸੇ ਗਏ ਹਨ। ਇੱਕ ਅੱਤਵਾਦੀ ਬਾਰਾਮੂਲਾ ਹੈ ਜਦਕਿ ਦੂਜਾ ਕੁਪਵਾੜਾ ਦਾ ਵਸਨੀਕ ਹੈ । ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਿੱਲੀ ਵਿੱਚ ਵੀ ਸੰਪਰਕ ਹਨ । ਉਨ੍ਹਾਂ ਦੇ ਨਿਸ਼ਾਨੇ ਰਾਸ਼ਟਰੀ ਰਾਜਧਾਨੀ ਦੇ ਮਹੱਤਵਪੂਰਨ ਸਥਾਨ ਅਤੇ VIP ਸਨ। ਫਿਲਹਾਲ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ: Kabaddi ਦੇ ਕੰਪਿਊਟਰ Amrik Khosa Kotla ਨੇ ਲਿਆ ਉਂਦੀਆਂ ਜਜ਼ਬਾਤੀ ਹਨ੍ਹੇਰੀਆਂ