UK adds India to travel: ਭਾਰਤ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ । ਹਰ ਦਿਨ ਕੋਰੋਨਾ ਦੇ ਨਵੇਂ ਮਾਮਲੇ ਰਿਕਾਰਡ ਦੇ ਪੱਧਰ ‘ਤੇ ਪਹੁੰਚ ਰਹੇ ਹਨ। ਇਸ ਵਿਚਾਲੇ ਬ੍ਰਿਟੇਨ ਨੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਦੀ ‘ਰੈੱਡ ਲਿਸਟ’ ਵਿੱਚ ਪਾ ਦਿੱਤਾ ਹੈ, ਇਸ ਦੇ ਤਹਿਤ ਗੈਰ-ਬ੍ਰਿਟੇਨ ਅਤੇ ਆਇਰਿਸ਼ ਨਾਗਰਿਕਾਂ ਦੇ ਭਾਰਤ ਤੋਂ ਬ੍ਰਿਟੇਨ ਜਾਣ ‘ਤੇ ਪਾਬੰਦੀ ਰਹੇਗੀ । ਨਾਲ ਹੀ, ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਬ੍ਰਿਟੇਨ ਦੇ ਲਈ ਹੋਟਲ ਵਿੱਚ 10 ਦਿਨਾਂ ਤੱਕ ਕੁਆਰੰਟੀਨ ਵਿੱਚ ਰਹਿਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਮੈਟ ਹੈਨਕਾਕ ਨੇ ‘ਹਾਊਸ ਆਫ ਕਾਮਨਜ਼’ ਵਿੱਚ ਇਸ ਦੀ ਪੁਸ਼ਟੀ ਕੀਤੀ ਹੈ । ਉਨ੍ਹਾਂ ਕਿਹਾ ਕਿ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਕਥਿਤ ਭਾਰਤੀ ਰੂਪ ਨਾਲ ਪੀੜਤ ਹੋਣ ਦੇ 103 ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਵਿੱਚੋਂ ਜ਼ਿਆਦਾਤਰ ਕੇਸ ਵਿਦੇਸ਼ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਫਾਰਮੈਟ ਦਾ ਵਿਸ਼ਲੇਸ਼ਣ ਕੀਤਾ ਗਿਆ ਸੀ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਨਵੇਂ ਰੂਪ ਵਿੱਚ ਚਿੰਤਾਜਨਕ ਨਤੀਜੇ ਤਾਂ ਨਹੀਂ ਜਿਵੇਂ ਕਿ ਵੱਡੇ ਪੱਧਰ ‘ਤੇ ਇਸਦਾ ਫੈਲਣਾ ਜਾਂ ਇਲਾਜ ਤੇ ਟੀਕਾ ਤਿਆਰ ਕਰਨ ਵਿੱਚ ਮੁਸ਼ਕਿਲ ਹੋਣਾ ਆਦਿ।
ਮੰਤਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ, ‘ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇੱਕ ਸਾਵਧਾਨੀ ਦੇ ਤੌਰ‘ ਤੇ ਅਸੀਂ ਭਾਰਤ ਨੂੰ ਲਾਲ ਸੂਚੀ ਵਿੱਚ ਸ਼ਾਮਿਲ ਕਰਨ ਦਾ ਇੱਕ ਮੁਸ਼ਕਿਲ ਪਰ ਜ਼ਰੂਰੀ ਫੈਸਲਾ ਲਿਆ ਹੈ । ਇਸ ਦਾ ਅਰਥ ਹੈ ਕਿ ਜੇ ਕੋਈ ਗੈਰ-ਬ੍ਰਿਟਿਸ਼ ਜਾਂ ਆਇਰਿਸ਼ ਪਿਛਲੇ ਦਸ ਸਾਲਾਂ ਤੱਕ ਭਾਰਤ ਵਿੱਚ ਰਿਹਾ ਹੈ, ਤਾਂ ਉਨ੍ਹਾਂ ਨੂੰ ਬ੍ਰਿਟੇਨ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।’’ ਹੈਨਕਾਕ ਨੇ ਕਿਹਾ ਕਿ ਨਵੇਂ ਨਿਯਮਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਰਿਹਾ ਹੈ ਅਤੇ ਸ਼ੁੱਕਰਵਾਰ ਤੋਂ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫਤਰ ਡਾਉਨਿੰਗ ਸਟ੍ਰੀਟ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋਏ ਵਾਧੇ ਦੇ ਮੱਦੇਨਜ਼ਰ ਅਗਲੇ ਹਫ਼ਤੇ ਹੋਣ ਵਾਲੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਦੌਰੇ ਨੂੰ ਰੱਦ ਕਰਨ ਦਾ ਐਲਾਨ ਕੀਤਾ । ਇਸ ਤੋਂ ਪਹਿਲਾਂ ਜਦੋਂ ਜਾਨਸਨ ਨੂੰ ਪੁੱਛਿਆ ਗਿਆ ਸੀ ਕਿ ਕੀ ਭਾਰਤ ਨੂੰ ਲਾਲ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ, ਤਾਂ ਉਨ੍ਹਾਂ ਕਿਹਾ ਸੀ ਕਿ ਇਸ ਬਾਰੇ ਫੈਸਲਾ ਯੂਕੇ ਦੀ ਸਿਹਤ ਸੁਰੱਖਿਆ ਏਜੰਸੀ ਵੱਲੋਂ ਲਿਆ ਜਾਣਾ ਹੈ।
ਇਹ ਵੀ ਦੇਖੋ: ਰੁਲਦੂ ਸਿੰਘ ਮਾਨਸਾ ਨੇ ਕਿਹਾ ਜੇ ਇੰਦਰਾ ਗਾਂਧੀ ਦੀ ਐਮਰਜੰਸੀ ਨਹੀਂ, ਤਾਂ ਮੋਦੀ ਦੀ ਵੀ ਨਹੀਂ ਰਹਿਣੀ