Union Budget 2021: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ ਅਤੇ ਇਸ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਕੋਰੋਨਾ ਵੈਕਸੀਨ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆ ਭਰ ‘ਤੇ ਪਿਆ ਹੈ ਅਤੇ ਭਾਰਤ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕੋਰੋਨਾ ਟੀਕਾਕਰਨ ਲਈ 35,000 ਕਰੋੜ ਰੁਪਏ ਰੱਖੇ ਗਏ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਅਤੇ ਸਿਹਤ ਸੰਭਾਲ ਖੇਤਰ ਲਈ ਬਜਟ ਨੂੰ 94 ਹਜ਼ਾਰ ਕਰੋੜ ਰੁਪਏ ਤੋਂ ਵਧਾ ਕੇ 2.38 ਲੱਖ ਕਰੋੜ ਰੁਪਏ ਕਰ ਦਿੱਤਾ ਹੈ ਅਤੇ ਇਸ ਦੇ ਜ਼ਰੀਏ ਦੇਸ਼ ਦੇ ਸਾਰੇ ਲੋਕਾਂ ਨੂੰ ਉੱਤਮ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ 100 ਜਾਂ ਉਸ ਤੋਂ ਵੱਧ ਦੇਸ਼ ਦੇ ਲੋਕਾਂ ਨੂੰ ਕੋਵਿਡ ਖਿਲਾਫ ਦੇਸ਼ ਦੇ ਵੱਧ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਪ੍ਰਧਾਨ ਮੰਤਰੀ ਨੇ ਵਿਗਿਆਨੀਆਂ ਨੂੰ ਸਿਹਰਾ ਦਿੰਦਿਆਂ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ । ਇਤਿਹਾਸ ਵਿੱਚ ਇਹ ਪਲ ਇੱਕ ਨਵੇਂ ਯੁੱਗ ਦੇ ਉਤਰਨ ਦੀ ਸ਼ੁਰੂਆਤ ਹੈ, ਭਾਰਤ ਸੱਚਮੁੱਚ ਸੰਭਾਵਨਾਵਾਂ ਅਤੇ ਉਮੀਦਾਂ ਦਾ ਦੇਸ਼ ਬਣਨ ਲਈ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2020-21 ਵਿੱਚ 4.21 ਲੱਖ ਕਰੋੜ ਰੁਪਏ ਖਰਚ ਕੀਤੇ ਹਨ। ਇਸ ਵਿੱਤੀ ਸਾਲ 2021-22 ਵਿੱਚ ਸਰਕਾਰ ਨੇ 4.39 ਲੱਖ ਕਰੋੜ ਰੁਪਏ ਖਰਚ ਕਰਨ ਦਾ ਟੀਚਾ ਰੱਖਿਆ ਹੈ । ਇਸ ਵਾਰ ਸਿਹਤ ਖੇਤਰ ਦਾ ਬਜਟ 94 ਹਜ਼ਾਰ ਕਰੋੜ ਤੋਂ ਵਧਾ ਕੇ 2.38 ਲੱਖ ਕਰੋੜ ਕਰ ਦਿੱਤਾ ਗਿਆ ਹੈ।