ਮਹਾਮਾਰੀ ਦੀ ਨਵੀਂ ਲਹਿਰ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਇਸ ਬਜਟ ਨਾਲ ਉਦਯੋਗ ਅਤੇ ਹੋਰ ਖੇਤਰਾਂ ਸਣੇ ਆਮ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ । ਆਮ ਲੋਕਾਂ ਲਈ ਸਰਕਾਰ ਨੇ ਬਜਟ ਵਿੱਚ ਕੁਝ ਵੱਡੇ ਐਲਾਨ ਕੀਤੇ ਹਨ ।
ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 80 ਲੱਖ ਘਰ ਬਣਾਏ ਜਾਣਗੇ । ਉਨ੍ਹਾਂ ਲਈ 48 ਹਜ਼ਾਰ ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਗਿਆ ਹੈ । ਇਸ ਬਜਟ ਵਿੱਚ ਸਾਰੇ ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਫੋਕਸ ਯੋਜਨਾ ਨਲ-ਜਲ ਯੋਜਨਾ ਲਈ 60 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ।
ਸਰਕਾਰ ਨੇ ਘੱਟ ਆਮਦਨ ਵਾਲੇ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ੁਰੂ ਕੀਤੀ ਸੀ । ਇਸ ਦੇ ਲਈ ਮਾਰਚ 2022 ਤੱਕ 2 ਕਰੋੜ ਘਰ ਬਣਾਉਣ ਦਾ ਟੀਚਾ ਰੱਖਿਆ ਗਿਆ ਸੀ । ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦਾ ਲਾਭ ਮਾਰਚ 2024 ਤੱਕ ਮਿਲਣ ਵਾਲਾ ਹੈ । ਇਸ ਤਹਿਤ ਸਰਕਾਰ ਵੱਲੋਂ ਮਕਾਨ ਖਰੀਦਣ ‘ਤੇ ਸਬਸਿਡੀ ਦਿੱਤੀ ਜਾਂਦੀ ਹੈ। ਵੱਖ-ਵੱਖ ਆਮਦਨ ਸਮੂਹਾਂ ਲਈ ਸਬਸਿਡੀ ਦੀ ਰਕਮ ਵੱਖਰੀ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: