ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਲਈ ਅੰਤਰਿਮ ਬਜਟ ਪੇਸ਼ ਕੀਤਾ ਗਿਆ । ਕਿਉਂਕਿ ਇਹ ਚੋਣ ਬਜਟ ਸੀ, ਇਸ ਲਈ ਇਸ ਤੋਂ ਕਾਫੀ ਉਮੀਦਾਂ ਸਨ। ਇਸ ਵਾਰ ਦੇ ਬਜਟ ਵਿੱਚ ਮੈਡੀਕਲ ਖੇਤਰ ਦੇ ਹੋ ਰਹੇ ਵਿਕਾਸ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਕਈ ਅਹਿਮ ਫੈਸਲੇ ਵੀ ਲਏ ਗਏ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਯੋਗ ਡਾਕਟਰ ਬਣਨਾ ਬਹੁਤ ਸਾਰੇ ਨੌਜਵਾਨਾਂ ਦੀ ਇੱਛਾ ਹੈ। ਉਨ੍ਹਾਂ ਦਾ ਉਦੇਸ਼ ਬਿਹਤਰ ਸਿਹਤ ਦੇਖਭਾਲ ਸੇਵਾਵਾਂ ਰਾਹੀਂ ਸਾਡੇ ਲੋਕਾਂ ਦੀ ਸੇਵਾ ਕਰਨਾ ਹੈ। ਸਾਡੀ ਸਰਕਾਰ ਦੀ ਇਹ ਯੋਜਨਾ ਹੈ ਕਿ ਵੱਖ-ਵੱਖ ਵਿਭਾਗਾਂ ਦੇ ਤਹਿਤ ਮੌਜੂਦਾ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰ ਕੇ ਅਤੇ ਹੋਰ ਮੈਡੀਕਲ ਕਾਲਜ ਸਥਾਪਤ ਕਰਨ ਦੀ ਹੈ। ਇਸ ਉਦੇਸ਼ ਨਾਲ ਮਾਮਲਿਆਂ ਦੀ ਜਾਂਚ ਕਰਨ ਅਤੇ ਸਬੰਧਤ ਸਿਫ਼ਾਰਸ਼ਾਂ ਕਰਨ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।
ਇਸ ਤੋਂ ਅੱਗੇ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਨੇ ਸਿੱਖਿਆ ਖੇਤਰ ਵਿੱਚ ਕਈ ਬਦਲਾਅ ਕੀਤੇ ਹਨ । ਪੀਐਮ ਸ਼੍ਰੀ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਜੇਕਰ ਉੱਚ ਵਿਦਿਅਕ ਅਦਾਰਿਆਂ ਦੀ ਗੱਲ ਕਰੀਏ ਤਾਂ 7 IIT, 16 IIIT, 7 IIM, 16 AIIMS ਅਤੇ 390 ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਗਈ ਹੈ । ਵਿੱਤ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਕੀਮਾਂ ਰਾਹੀਂ ਨੌਜਵਾਨਾਂ ਦੀ ਰੁਜ਼ਗਾਰ ਦੇ ਖੇਤਰ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ । ਸਟਾਰਟ-ਅੱਪ ਗਰੰਟੀ ਸਕੀਮ, ਫੰਡ ਆਫ ਫੰਡ ਅਤੇ ਸਟਾਰਟਅੱਪ ਇੰਡੀਆ ਦੇ ਤਹਿਤ ਰੁਜ਼ਗਾਰ ਪਾਉਣ ਵਿੱਚ ਬਹੁਤ ਮਦਦ ਕੀਤੀ।
ਵੀਡੀਓ ਲਈ ਕਲਿੱਕ ਕਰੋ –