Union Minister Danve claims: ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ 14 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਭਾਜਾਪਾ ਆਗੂ ਆਪਣੀਆਂ ਕੋਝੀਆਂ ਹਰਕਤਾ ਤੋਂ ਬਾਜ਼ ਨਹੀਂ ਆ ਰਹੇ। ਬੀਤੇ ਦਿਨੀ ਕੇਂਦਰੀ ਮੰਤਰੀ ਰਾਉਸਾਹਿਬ ਦਾਨਵੇ ਨੇ ਇੱਕ ਬਿਆਨ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਵਿੱਚ ਬਦਲਾਅ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਪਿੱਛੇ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਸ ਲਈ ਵੀ ਭੜਕਾਇਆ ਜਾ ਰਿਹਾ ਸੀ, ਪਰ ਉਹ ਸਫ਼ਲ ਨਹੀਂ ਹੋ ਸਕਿਆ ।
ਕੇਂਦਰੀ ਮੰਤਰੀ ਰਾਉਸਾਹਿਬ ਦਾਨਵੇ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਿਆਨ ਲਈ ਭਾਜਪਾ ਕੇਂਦਰੀ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਤੇ ਉਸਨੂੰ ਕਮਜ਼ੋਰ ਕਰਨ ਲਈ ਕਦੇ ਉਸਨੂੰ ਖਾਲਿਸਤਾਨ ਦਾ ਨਾਮ ਦਿੱਤਾ ਗਿਆ ਤੇ ਕਦੀ ਕੁਝ। ਉਨ੍ਹਾਂ ਕਿਹਾ ਕਿ ਹੁਣ ਦਾਨਵੇ ਨੇ ਇਸ ਅੰਦੋਲਨ ਨੂੰ ਚੀਨ ਤੇ ਪਾਕਿਸਤਾਨ ਨਾਲ ਜੋੜ ਦਿੱਤਾ। ਉਨ੍ਹਾਂ ਨੇ ਇਸ ਨੂੰ ਸ਼ਰਮਨਾਕ ਹਰਕਤ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਅੰਨਦਾਤਾ ਨੂੰ ਦੇਸ਼ ਦੇ ਪ੍ਰਤੀ ਗੱਦਾਰ ਸਾਬਿਤ ਕਰਨ ਪਿੱਛੇ ਸਰਕਾਰ ਕਾਹਲੀ ਹੋਈ ਪਈ ਹੈ ਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਆਪਣੀ ਪੂਰੀ ਵਾਹ ਲਗਾ ਰਹੀ ਹੈ । ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਇੰਨੀ ਠੰਡ ਵਿੱਚ ਸੜਕਾਂ ‘ਤੇ ਬੈਠ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ ਸਰਕਾਰ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦੇਈਏ ਕਿ ਕਿਸਾਨ ਸੰਗਠਨਾਂ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਸਰਕਾਰ ਦੇ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਹੈ । ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਨਹੀਂ ਕਰਦੀ, ਉਹ ਅੰਦੋਲਨ ਜਾਰੀ ਰੱਖਣਗੇ ਅਤੇ ਇਸ ਨੂੰ ਹੋਰ ਤੇਜ਼ ਕਰਨਗੇ।
ਇਹ ਵੀ ਦੇਖੋ: ਦਿੱਲੀ ‘ਚ ਸ਼ਹੀਦ ਹੋਏ ਇਸ ਕਿਸਾਨ ਦੀ ਸ਼ਹਾਦਤ ਨੂੰ ਵੀਰ ਰੱਸ ਵਾਲੇ ਗੀਤਾਂ ਨਾਲ ਦਿੱਤੀ ਗਈ ਵਿਦਾਈ