ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਤੇਲ ਦੀਆਂ ਵੱਧ ਰਹੀਆਂ ਕੀਮਤਾਂ ‘ਤੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਰਾਮੇਸ਼ਵਰ ਤੇਲੀ ਦਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੈਟਰੋਲੀਅਮ ਉਤਪਾਦਾਂ ‘ਤੇ ਜੋ ਟੈਕਸ ਲਗਾਏ ਜਾ ਰਹੇ ਹਨ ਉਸ ਨਾਲ ਲੋਕਾਂ ਨੂੰ ਸਰਕਾਰ ਵੱਲੋ ਮੁਫਤ ਟੀਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਅੱਜ ਹੋਵੇਗਾ ਡੇਰਾ ਮੁਖੀ ਦੀ ਸਜ਼ਾ ‘ਤੇ ਫੈਸਲਾ, ਪੰਚਕੂਲਾ ‘ਚ ਲੱਗੀ ਧਾਰਾ 144
ਇਸ ਤੋਂ ਅੱਗੇ ਮੰਤਰੀ ਰਾਮੇਸ਼ਵਰ ਤੇਲੀ ਨੇ ਕਿਹਾ ਕਿ ਪੈਟਰੋਲ ਦੀ ਕੀਮਤ ਬਹੁਤ ਜ਼ਿਆਦਾ ਨਹੀਂ ਹੈ । ਪਰ ਇਸ ‘ਤੇ ਲੱਗਣ ਵਾਲੇ ਟੈਕਸ ਨਾਲ ਇਸ ਦੀ ਕੀਮਤ ਜ਼ਿਆਦਾ ਹੋ ਜਾਂਦੀ ਹੈ। ਇਹ ਸਰੋਤਾਂ ਨੂੰ ਇਕੱਠਾ ਕਰਨ ਦਾ ਇੱਕ ਸਾਧਨ ਵੀ ਹੈ । ਦੇਸ਼ ਵਿੱਚ ਹਰ ਕਿਸੇ ਨੂੰ ਮੁਫਤ ਵੈਕਸੀਨ ਦਿੱਤੀ ਜਾ ਰਹੀ ਹੈ, ਇਸ ਦਾ ਪੈਸਾ ਕਿੱਥੋਂ ਆਵੇਗਾ, ਇਸ ਦੀ ਭਰਪਾਈ ਕਰਨ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਮੰਤਰੀ ਨੇ ਤੇਲ ਦੀਆਂ ਵੱਧ ਰਹੀਆਂ ਕੀਮਤ ਦੀ ਤੁਲਨਾ ਪਾਣੀ ਦੀ ਬੋਤਲ ਨਾਲ ਕਰਦਿਆਂ ਕਿਹਾ ਕਿ ਮਿਨਰਲ ਵਾਟਰ ਦੀ ਕੀਮਤ ਤੇਲ ਦੀ ਕੀਮਤ ਨਾਲੋਂ ਬਹੁਤ ਜ਼ਿਆਦਾ ਹੈ। ਪੈਟਰੋਲ ਦੀ ਕੀਮਤ 40 ਰੁਪਏ ਹੈ, ਅਜਿਹੇ ਵਿੱਚ ਰਾਜ ਸਰਕਾਰਾਂ ਇਸ ‘ਤੇ ਆਪਣਾ ਟੈਕਸ ਲਗਾਉਂਦੀਆਂ ਹਨ।
ਇਹ ਵੀ ਪੜ੍ਹੋ: ਫ਼ੌਜ ਨੇ 5 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ, ਪਿਛਲੇ 24 ਘੰਟਿਆਂ ‘ਚ ਪੰਜ ਅੱਤਵਾਦੀਆਂ ਨੂੰ ਕੀਤਾ ਢੇਰ
ਪੈਟਰੋਲੀਅਮ ਮੰਤਰਾਲਾ 30 ਰੁਪਏ ਲਗਾਉਂਦਾ ਹੈ, ਜਿਸ ਕਾਰਨ ਇਸ ਦੀ ਕੀਮਤ 100 ਰੁਪਏ ਦੇ ਨੇੜੇ ਪਹੁੰਚ ਜਾਂਦੀ ਹੈ। ਪਰ ਜੇਕਰ ਤੁਸੀ ਹਿਮਾਲਿਆ ਦਾ ਪਾਣੀ ਪੀਂਦੇ ਹੋ ਤਾਂ ਉਸਦੀ ਇੱਕ ਬੋਤਲ ਦੀ ਕੀਮਤ 100 ਰੁਪਏ ਹੈ।