Union minister rk singh says : ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਵਾਪਰੀ ਦੁਖਦਾਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਲੱਗਭਗ 200 ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਵਿੱਚ ਇੱਥੇ ਚੱਲ ਰਹੇ ਕਈ ਪ੍ਰਾਜੈਕਟਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੇ ਕੁੱਝ ਸਥਾਨਕ ਲੋਕ ਵੀ ਲਾਪਤਾ ਹੋ ਹੋਏ ਹਨ। ਇਸ ਦੇ ਨਾਲ ਹੀ ਬਚਾਅ ਕਾਰਜ ਦੌਰਾਨ ਹੁਣ ਤੱਕ 29 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮ੍ਰਿਤਕਾਂ ਦਾ ਅੰਕੜਾ ਹੋਰ ਵੱਧਣ ਦੀ ਉਮੀਦ ਹੈ। ਦੂਜੇ ਪਾਸੇ ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਨੇ ਹਾਦਸੇ ਬਾਰੇ ਵੱਡਾ ਬਿਆਨ ਦਿੱਤਾ ਹੈ। ਆਰ ਕੇ ਸਿੰਘ ਨੇ ਦੱਸਿਆ ਕਿ ਐਨਟੀਪੀਸੀ ਦੇ ਪ੍ਰੋਜੈਕਟ ਵਿੱਚ ਕੰਮ ਕਰ ਰਹੇ 93 ਕਰਮਚਾਰੀ ਗਾਇਬ ਹਨ। ਸਾਨੂੰ ਲੱਗਦਾ ਹੈ ਕਿ ਉਹ ਲੋਕ ਬਚੇ ਨਹੀਂ ਹਨ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ 49 ਲੋਕ ਅਜੇ ਵੀ ਸੁਰੰਗ ਵਿੱਚ ਫਸੇ ਹੋਏ ਹਨ। ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰ ਨੂੰ 20 ਲੱਖ ਰੁਪਏ ਦੇਣ ਲਈ ਕਿਹਾ ਗਿਆ ਹੈ। ਉਤਰਾਖੰਡ ਹਾਦਸੇ ਤੋਂ ਬਾਅਦ, ਹਰਿਆਣਾ ਸਰਕਾਰ ਨੇ ਵੀ ਸਹਾਇਤਾ ਦਾ ਹੱਥ ਵੱਧਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਤਰਾਖੰਡ ਟਰੈਜੈਡੀ ਫੰਡ ਨੂੰ 11 ਕਰੋੜ ਰੁਪਏ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਵਭੂਮੀ ਉਤਰਾਖੰਡ ਨੂੰ ਹਰ ਸੰਭਵ ਸਹਾਇਤਾ ਦੇਵੇਗੀ।
ਉਤਰਾਖੰਡ ਦੀ ਮਦਦ ਲਈ ਯੂਪੀ ਸਰਕਾਰ ਨੇ ਵੀ ਮਦਦ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਉੱਤਰਾਖੰਡ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਮਦਦ ਨਾਲ ਯੂਪੀ ਸਰਕਾਰ ਨੇ ਇੱਕ ਐਮਰਜੈਂਸੀ ਆਪ੍ਰੇਸ਼ਨ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਹੈ। ਜਿਸਦੇ ਲਈ ਹੈਲਪਲਾਈਨ ਦੇ ਨਾਲ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਯੋਗੀ ਨੇ ਉਤਰਾਖੰਡ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਦੋ ਅਧਿਕਾਰੀਆਂ ਨੂੰ ਤਾਲਮੇਲ ਲਈ ਦੇਹਰਾਦੂਨ ਭੇਜਿਆ ਜਾਵੇ। ਇਸ ਤੋਂ ਇਲਾਵਾ ਮੰਤਰੀ ਸੁਰੇਸ਼ ਰਾਣਾ ਨੇ ਉਤਰਾਖੰਡ ਸਰਕਾਰ ਨਾਲ ਤਾਲਮੇਲ ਕਰਕੇ ਪ੍ਰਦੇਸ਼ ਦੇ ਪ੍ਰਭਾਵਿਤ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਐਮ ਨੇ ਹਦਾਇਤ ਕੀਤੀ ਕਿ ਜ਼ਖਮੀ ਹੋਏ ਲੋਕਾਂ ਦੇ ਇਲਾਜ ਲਈ ਸਹਾਇਤਾ ਯੂਪੀ ਸਰਕਾਰ ਦੁਆਰਾ ਦਿੱਤੀ ਜਾਵੇ। ਉੱਤਰ ਪ੍ਰਦੇਸ਼ ਦੇ ਲੋਕ ਜੋ ਉਥੇ ਆਪਣੀ ਜਾਨ ਗਾਵਾਂ ਚੁੱਕੇ ਹੋਣਗੇ ਉਨ੍ਹਾਂ ਨੂੰ ਸੀਐਮ ਫੰਡ ਵਿਚੋਂ 2 ਲੱਖ ਰੁਪਏ ਦੇਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਦੇਖੋ : BIG BREAKING: ਜ਼ੀਰਕਪੁਰ ਤੋਂ ਦੀਪ ਸਿੱਧੂ ਹੋਇਆ ਗ੍ਰਿਫ਼ਤਾਰ, ਸੁਣੋ ਸਾਰੀ ਅਹਿਮ ਜਾਣਕਾਰੀ !