Union Minister VK Singh seeks help: ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸਥਿਤੀ ਹੋਰ ਬਦਤਰ ਹੋ ਗਈ ਹੈ। ਸਥਿਤੀ ਇਹ ਹੈ ਕਿ ਲੋਕਾਂ ਨੂੰ ਬੈੱਡ ਲਈ ਜੂਝਣਾ ਪੈ ਰਿਹਾ ਹੈ। ਇਸ ਵਿਚਾਲੇ ਕੇਂਦਰੀ ਮੰਤਰੀ ਜਨਰਲ ਵੀ ਕੇ ਸਿੰਘ ਨੇ ਟਵਿੱਟਰ ਰਾਹੀਂ ਕੋਰੋਨਾ ਤੋਂ ਪ੍ਰਭਾਵਿਤ ਇੱਕ ਵਿਅਕਤੀ ਕੋਰੋਨਾ ਦੀ ਮਦਦ ਲਈ ਗੁਹਾਰ ਲਗਾਈ । ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਇਹ ਖ਼ਬਰ ਫੈਲ ਗਈ ਕਿ ਉਨ੍ਹਾਂ ਵੱਲੋਂ ਆਪਣੇ ਭਰਾ ਲਈ ਬੈੱਡ ਮੁਹੱਈਆ ਕਰਾਉਣ ਦੀ ਗੁਹਾਰ ਲਗਾਈ ਗਈ ਹੈ। ਹਾਲਾਂਕਿ, ਵੀ ਕੇ ਸਿੰਘ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਅਪੀਲ ਆਪਣੇ ਭਰਾ ਲਈ ਨਹੀਂ, ਬਲਕਿ ਕਿਸੇ ਹੋਰ ਲਈ ਕੀਤੀ ਹੈ।
ਉਨ੍ਹਾਂ ਨੇ ਟਵਿੱਟਰ ‘ਤੇ ਆਪਣੇ ਪਹਿਲੇ ਟਵੀਟ ਬਾਰੇ ਸਪੱਸ਼ਟੀਕਰਨ ਪੇਸ਼ ਕਰਦਿਆਂ ਕਿਹਾ ਕਿ ਮੈਂ ਇਹ ਟਵੀਟ ਇਸ ਲਈ ਕੀਤਾ ਸੀ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਵਿਅਕਤੀ ਤੱਕ ਪਹੁੰਚ ਸਕੇ ਅਤੇ ਉਸ ਦੀ ਮਦਦ ਕਰ ਸਕੇ । ਉਹ ਮੇਰਾ ਭਰਾ ਨਹੀਂ ਹੈ, ਸਾਡਾ ਖੂਨ ਦਾ ਰਿਸ਼ਤਾ ਨਹੀਂ ਹੈ ਪਰ ਮਨੁੱਖਤਾ ਦਾ ਰਿਸ਼ਤੇ ਜ਼ਰੂਰ ਹੈ. ਮੈਨੂੰ ਲੱਗਦਾ ਹੈ ਕਿ ਇਹ ਤਰੀਕਾ ਕੁਝ ਲੋਕਾਂ ਨੂੰ ਰਾਸ ਨਹੀਂ ਆਇਆ।
ਵੀ.ਕੇ. ਸਿੰਘ ਨੇ ਆਪਣੇ ਟਵੀਟ ਵਿੱਚ ਲਿਖਿਆ, “@dm_ghaziabad Please check this out ਕਿਰਪਾ ਕਰਕੇ ਮੇਰੀ ਮਦਦ ਕਰੋ ਮੇਰੇ ਭਰਾ ਨੂੰ ਕੋਰੋਨਾ ਦੇ ਇਲਾਜ਼ ਲਈ ਬੈੱਡ ਦੀ ਜਰੂਰਤ ਹੈ । ਹੁਣ ਗਾਜ਼ੀਆਬਾਦ ਵਿੱਚ ਬੈੱਡ ਦਾ ਪ੍ਰਬੰਧ ਨਹੀਂ ਹੋ ਪਾ ਰਿਹਾ ਹੈ।
ਦੱਸ ਦੇਈਏ ਕਿ ਦਿੱਲੀ ਐਨਸੀਆਰ ਵਿੱਚ ਕੋਰੋਨਾ ਕਾਰਨ ਸਥਿਤੀ ਵਿਗੜਨੀ ਸ਼ੁਰੂ ਹੋ ਗਈ ਹੈ। ਇਥੋਂ ਤੱਕ ਕਿ ਦਿੱਲੀ ਵਿੱਚ ਵੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਲਈ ਬੈੱਡਾਂ ਦੀ ਗਿਣਤੀ ਘਟਦੀ ਜਾ ਰਹੀ ਹੈ। ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਬੈੱਡ ਭਰਨੇ ਸ਼ੁਰੂ ਹੋ ਗਏ ਹਨ। ਜਿਸਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ । ਉਨ੍ਹਾਂ ਨੇ ਕੇਂਦਰ ਤੋਂ ਦਿੱਲੀ ਵਿੱਚ ਤੁਰੰਤ ਆਕਸੀਜਨ ਸਪਲਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ 10 ਹਜ਼ਾਰ ਬੈੱਡਾਂ ਵਿਚੋਂ 7000 ਕੋਰੋਨਾ ਮਰੀਜ਼ਾਂ ਲਈ ਸੁਰੱਖਿਅਤ ਕੀਤੇ ਜਾਣ।