ਉੱਤਰ ਪ੍ਰਦੇਸ਼ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਇਹ ਅਵਾਰਾ ਕੁੱਤੇ ਕਿਸੇ ਨਾ ਕਿਸੇ ‘ਤੇ ਹਮਲਾ ਕਰ ਕੇ ਉਸਨੂੰ ਜ਼ਖਮੀ ਕਰ ਦਿੰਦੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸਹਾਰਨਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 6 ਸਾਲ ਦੇ ਮਸੂਮ ‘ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਕੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਕਾਰਨ ਉਸਦੀ ਮੌ.ਤ ਹੋ ਗਈ। ਬੱਚੇ ਦੀ ਮੌ.ਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਦਰਅਸਲ, ਇਹ ਪੂਰਾ ਮਾਮਲਾ ਜ਼ਿਲ੍ਹੇ ਦੇ ਬਿਲਾਸਪੁਰ ਪਿੰਡ ਦਾ ਹੈ। ਜਿੱਥੇ ਇੱਕ 7 ਸਾਲਾ ਮਾਸੂਮ ਕਾਨਹਾ ਨੂੰ ਅਵਾਰਾ ਕੁੱਤਿਆਂ ਨੇ ਨੋਚ ਕੇ ਮੌ.ਤ ਦੇ ਘਾਟ ਉਤਾਰ ਦਿੱਤਾ। ਸ਼ਨੀਵਾਰ ਦੁਪਹਿਰ ਪਿੰਡ ਵਾਸੀ ਵਿਕਾਸ ਦੇ ਪੁੱਤਰ ਕਾਨਹਾ ਆਪਣੇ ਘਰ ਵਿੱਚ ਨਹੀਂ। ਜਿਸ ਤੋਂ ਬਾਅਦ ਉਸਦੀ ਦਾਦੀ ਉਸਨੂੰ ਲੱਭਦੇ ਹੋਏ ਘਰ ਦੇ ਪਿੱਛੇ ਆਪਣੇ ਖੇਤਾਂ ਵਿੱਚ ਪਹੁੰਚੀ ਤਾਂ ਕਾਨਹਾ ਖੂਨ ਨਾਲ ਲੱਥਪਥ ਪਿਆ ਸੀ। ਉਸਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ। ਜਦੋਂ ਉਸਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਬੱਚੇ ਦੀ ਮੌ.ਤ ਦੇ ਬਾਅਦ ਘਰ ਵਿੱਚ ਮਾਤਮ ਛਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ: 2 ਸਾਲ ਤੋਂ ਘੱਟ ਉਮਰ ਦੇ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ, 195 ਦੇਸ਼ਾਂ ਦੇ ਝੰਡਿਆਂ ਦੀ ਕਰਦਾ ਹੈ ਪਛਾਣ
ਜਦੋਂ ਇਸ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਮਿਲੀ ਤਾਂ ਇਲਾਕੇ ਦੇ SDM, ਤਹਿਸੀਲਦਾਰ ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪਰਿਵਾਰ ਵਾਲਿਆਂ ਨੂੰ ਹਮਦਰਦੀ ਦਿੱਤੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ। ਇਸ ਘਟਨਾ ਤੋਂ ਬਾਅਦ SDM ਨੇ ਜੰਗਲ ਵਿਭਾਗ ਨੂੰ ਅਭਿਆਨ ਚਲਾ ਕੇ ਅਵਾਰਾ ਕੁੱਤਿਆਂ ਨੂੰ ਫੜ੍ਹਨ ਦੇ ਆਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: