ਲਖੀਮਪੁਰ ਹਿੰਸਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਵੱਲੋਂ ਯੂਪੀ ਸਰਕਾਰ ਤੋਂ ਸਟੇਟਸ ਰਿਪੋਰਟ ਮੰਗਣ ਪਿੱਛੋਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਪੁੱਛਗਿੱਛ ਲਈ ਸੱਦਿਆ ਹੈ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ‘ਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ ਲੱਗੇ ਹਨ, ਜਿਸ ਕਰਕੇ ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।
ਦਰਅਸਲ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਉਨ੍ਹਾਂ ਦੋਸ਼ੀਆਂ ਦੇ ਵੇਰਵਿਆਂ ਦੇ ਨਾਲ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ, ਜਿਨ੍ਹਾਂ ਦੇ ਖਿਲਾਫ ਲਖੀਮਪੁਰ ਖੀਰੀ ਹਿੰਸਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਚੀਫ਼ ਜਸਟਿਸ ਐਨਵੀ ਰਮਨਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਹ ਵੀ ਪੁੱਛਿਆ ਕਿ ਐਫਆਈਆਰ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ।
ਇਸ ਸੰਬੰਧੀ ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੇੜੀ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਹਿੰਸਾ ਦੇ ਸਬੰਧ ਵਿੱਚ 8 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ।
Instant Aloo Dosa Pan Cake | Morning Nashta Recipe | Watch Full Video On 07 October
ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਾਜਪਾ ਆਗੂ ਦੇ ਪੁੱਤਰ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਖਿਲਾਫ ਪੁਲਿਸ ਨੇ ਸੋਮਵਾਰ ਨੂੰ ਮਾਮਲਾ ਤਾਂ ਦਰਜ ਕਰ ਲਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਸੀ। ਅੱਜ ਪਹਿਲੀ ਵਾਰ ਪੁਲਿਸ ਇਸ ਮਾਮਲੇ ਵਿੱਚ ਭਾਜਪਾ ਆਗੂ ਦੇ ਪੁੱਤਰ ਤੋਂ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ : ਪੁਲਸ ਨੇ ਕਾਰਵਾਈ ਵਿੱਢੀ, ਕਾਰਤੂਸਾਂ ਦੇ ਖੋਲ ਵੀ ਹੱਥ ਲੱਗੇ