Up farmers in sambhal: ਸਾਂਭਲ : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਕਿਸਾਨ ਅੰਦੋਲਨ ਦੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਸ਼ਾਮਿਲ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਸਾਂਭਲ ਜ਼ਿਲ੍ਹੇ ਵਿੱਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਸਾਂਭਲ ਦੇ ਸਬਜੀਲਾ ਮੈਜਿਸਟਰੇਟ (ਐਸ.ਡੀ.ਐਮ.) ਨੇ ਛੇ ਕਿਸਾਨਾਂ ਨੂੰ 50 ਹਜ਼ਾਰ ਤੱਕ ਦੇ ਬਾਂਡ ਭਰਨ ਲਈ ਨੋਟਿਸ ਭੇਜੇ ਹਨ। ਪਹਿਲਾਂ ਇਨ੍ਹਾਂ ਕਿਸਾਨਾਂ ਨੂੰ 50 ਲੱਖ ਦੇ ਨੋਟਿਸ ਭੇਜੇ ਗਏ ਸਨ, ਪਰ ਹੁਣ ਇਸ ਨੋਟਿਸ ਵਿੱਚ ਸੋਧ ਕੀਤੀ ਗਈ ਹੈ। ਐਸਡੀਐਮ ਦੀਪੇਂਦਰ ਯਾਦਵ ਨੇ 50 ਲੱਖ ਦੇ ਨੋਟਿਸ ’ਤੇ ਸਪੱਸ਼ਟੀਕਰਨ ਦਿੰਦੇ ਹੋਏ ਇਸ ਨੂੰ ‘ਕਲੈਰੀਕਲ ਗਲਤੀ’ ਯਾਨੀ ਹੇਠਲੇ ਪੱਧਰ ‘ਤੇ ਕੀਤੀ ਗਈ ਗਲਤੀ ਕਰਾਰ ਦਿੰਦਿਆਂ ਕਿਹਾ ਕਿ ਸੋਧਿਆ ਨੋਟਿਸ ਬਾਅਦ ਵਿੱਚ ਕਿਸਾਨਾਂ ਨੂੰ ਭੇਜਿਆ ਗਿਆ ਸੀ।
ਇਸ ਨੋਟਿਸ ਵਿੱਚ ਇਹ ਕਿਹਾ ਗਿਆ ਹੈ ਕਿ ‘ਕਿਸਾਨ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਅਫਵਾਹਾਂ ਫੈਲਾ ਰਹੇ ਹਨ, ਜਿਸ ਕਾਰਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਖਰਾਬ ਕੀਤਾ ਜਾ ਸਕਦਾ ਹੈ’। ਨੋਟਿਸ ਵਿੱਚ ਇਨ੍ਹਾਂ ਕਿਸਾਨਾਂ ਤੋਂ ਜਵਾਬ ਮੰਗੇ ਗਏ ਹਨ ਕਿ 1 ਸਾਲ ਤੱਕ ਸ਼ਾਂਤੀ ਬਣਾਈ ਰੱਖਣ ਲਈ ਕਿਸਾਨਾਂ ‘ਤੇ 50 ਲੱਖ ਰੁਪਏ ਦਾ ਬਾਂਡ ਕਿਉਂ ਨਾ ਲਗਾਇਆ ਜਾਵੇ। ਇਹ ਨੋਟਿਸ 12 ਅਤੇ 13 ਦਸੰਬਰ ਨੂੰ ਧਾਰਾ 111 ਤਹਿਤ ਭੇਜੇ ਗਏ ਹਨ। ਨੋਟਿਸ ਵਿੱਚ ਲਿਖਿਆ ਹੈ ਕਿ ਕਿਸਾਨ, ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ, ਜਿਸ ਨਾਲ ਕਾਨੂੰਨ ਵਿਵਸਥਾ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਇਹ ਕਿਸਾਨ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਹਨ।ਐਸਡੀਐਮ ਦੀਪਇੰਦਰ ਯਾਦਵ ਨੇ ਵੀਰਵਾਰ ਨੂੰ ਕਿਹਾ, “ਸਾਨੂੰ ਹਿਆਤ ਨਗਰ ਥਾਣੇ ਤੋਂ ਇੱਕ ਰਿਪੋਰਟ ਮਿਲੀ ਸੀ ਕਿ ਕੁੱਝ ਵਿਅਕਤੀ ਕਿਸਾਨਾਂ ਨੂੰ ਭੜਕਾ ਰਹੇ ਹਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ।” ਉਨ੍ਹਾਂ ਕਿਹਾ ਕਿ ਥਾਣੇ ਦੇ ਇੰਚਾਰਜ ਦੀ ਰਿਪੋਰਟ ‘ਚ ਕਿਹਾ ਗਿਆ ਸੀ ਕਿ ਇਨ੍ਹਾਂ ਲੋਕਾਂ ‘ਤੇ ਹਰੇਕ ਨੂੰ 50,000 ਰੁਪਏ ਦੇ ਬਾਂਡ ਨਾਲ ਪਾਬੰਦੀ ਲਗਾਈ ਜਾਵੇ।
ਜਿਨ੍ਹਾਂ ਛੇ ਕਿਸਾਨਾਂ ਨੂੰ ਨੋਟਿਸ ਦਿੱਤਾ ਗਿਆ ਸੀ, ਉਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਸੰਭਾਲ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਯਾਦਵ ਤੋਂ ਇਲਾਵਾ ਜੈਵੀਰ ਸਿੰਘ, ਬ੍ਰਹਮਾਚਾਰੀ ਯਾਦਵ, ਸਤਤੇਂਦਰ ਯਾਦਵ, ਰੋਦਾਸ ਅਤੇ ਵੀਰ ਸਿੰਘ ਸ਼ਮਿਲ ਹਨ। ਉਨ੍ਹਾਂ ਨੇ ਇਸ ਬਾਂਡ ਨੂੰ ਭਰਨ ਤੋਂ ਇਨਕਾਰ ਕਰ ਦਿੱਤਾ ਹੈ। ਯਾਦਵ ਨੇ ਕਿਹਾ, ‘ਅਸੀਂ ਇਨ੍ਹਾਂ ਬਾਂਡਾਂ ਨੂੰ ਕਿਸੇ ਵੀ ਸ਼ਰਤ ਅਧੀਨ ਨਹੀਂ ਭਰੇਗੇ, ਚਾਹੇ ਸਾਨੂੰ ਕੈਦ ਕੀਤਾ ਜਾਵੇ ਜਾਂ ਫਾਂਸੀ ਦਿੱਤੀ ਜਾਵੇ। ਅਸੀਂ ਕੋਈ ਜੁਰਮ ਨਹੀਂ ਕੀਤਾ ਹੈ, ਅਸੀਂ ਆਪਣੇ ਹੱਕ ਲਈ ਲੜ ਰਹੇ ਹਾਂ। ਬੀਕੇਯੂ (ਅਸਲੀ) ਡਵੀਜ਼ਨ ਦੇ ਪ੍ਰਧਾਨ ਸੰਜੀਵ ਗਾਂਧੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਇਸ ਬਾਂਡ ‘ਤੇ ਦਸਤਖਤ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਾਂ, ਕੋਈ ਜੁਰਮ ਨਹੀਂ।’
ਇਹ ਵੀ ਦੇਖੋ : ਵੇਖੋ ਕਿਸਾਨੀ ਸਘੰਰਸ਼ ਦੋਰਾਨ ਬਜੁਰਗ ਕਿੰਝ ਬਿਤਾਉਦੇ ਨੇ ਸਮਾਂ