ਯੂਪੀ ਸਰਕਾਰ ਜਲਦ ਹੀ ਗਾਂ ਦਾ ਗੋਹਾ ਖਰੀਦਣ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਗਾਂ ਦੇ ਗੋਹੇ ਤੋਂ ਸੀਐਨਜੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਐਨਜੀ ਬਣਾਉਣ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਹਾ ਖਰੀਦਿਆ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਲਈ ਬਰੇਲੀ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ।
ਬਰੇਲੀ ਵਿਕਾਸ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਇੱਕ ਸਾਲ ਦੇ ਅੰਦਰ-ਅੰਦਰ ਸੜਕਾਂ ‘ਤੇ ਘੁੰਮਣ ਵਾਲੇ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਵੜ੍ਹਨ ਵਾਲੇ ਪਸ਼ੂਆਂ ਦੀ ਸਮੱਸਿਆ ਖ਼ਤਮ ਹੋ ਜਾਵੇਗੀ ।
ਇਹ ਵੀ ਪੜ੍ਹੋ: ਸਾਬਕਾ CM ਬੀਬੀ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ, ਸਰਕਾਰ ਨੇ ਭੇਜਿਆ ਨੋਟਿਸ
ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਅਵਾਰਾ ਪਸ਼ੂ ਇੱਕ ਵੱਡਾ ਚੋਣ ਮੁੱਦਾ ਸੀ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ । ਇਸ ਸਮੱਸਿਆ ਦਾ ਨੋਟਿਸ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਸੀ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਹੋ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: