UPSC civil exam Postponed: ਜੇਈਈ ਮੇਨ ਦੀ ਪ੍ਰੀਖਿਆ ਮੁਲਤਵੀ ਹੋਣ ਤੋਂ ਬਾਅਦ ਹੁਣ UPSC ਨੇ ਸਿਵਿਲ ਸੇਵਾ ਸ਼ੁਰੂਆਤੀ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਦੱਸਣਯੋਗ ਹੈ ਕਿ ਇਹ ਪ੍ਰੀਖਿਆਵਾਂ ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਮੁਲਤਵੀ ਕੀਤੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਇਹ ਪ੍ਰੀਖਿਆ ਜੂਨ ਮਹੀਨੇ ‘ਚ ਹੋਣੀਆਂ ਸਨ ਪਰ ਕੋਰੋਨਾ ਦੇ ਕਹਿਰ ਦੇ ਚੱਲਦਿਆਂ ਇਸ ਪ੍ਰੀਖਿਆ ਨੂੰ ਇਸ ਸਮੇਂ ਕਰਵਾਉਣਾ ਠੀਕ ਨਹੀਂ ਸਮਝਿਆ ਗਿਆ ਇਸ ਲਈ ਯੂ.ਪੀ.ਐੱਸ.ਸੀ ਨੇ ਫੈਸਲਾ ਕੀਤਾ ਹੈ ਕਿ ਪ੍ਰੀਖਿਆ ਮੁਲਤਵੀ ਕੀਤੀ ਜਾਂਦੀ ਹੈ ਅਤੇ ਹੁਣ ਇਹ ਪ੍ਰੀਖਿਆ 10 ਅਕਤੂਬਰ ਨੂੰ ਹੋਵੇਗੀ।