ਉਤਰਾਖੰਡ ਵਿੱਚ ਹੜ੍ਹ ਅਤੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੂਰੇ ਸੂਬੇ ਵਿੱਚ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ। ਇਸ ਤਬਾਹੀ ਨੇ 2013 ਦੀ ਉਤਰਾਖੰਡ ਤ੍ਰਾਸਦੀ ਦੀ ਯਾਦ ਦਿਵਾ ਦਿੱਤੀ ਹੈ। ਉਤਰਾਖੰਡ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਸਬੰਧਿਤ ਘਟਨਾਵਾਂ ਵਿੱਚ ਹੁਣ ਤੱਕ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਦਕਿ ਕਈ ਲੋਕਾਂ ਦੇ ਲਾਪਤਾ ਦੱਸੇ ਜਾ ਰਹੇ ਹਨ। ਨੈਨੀਤਾਲ ਦਾ ਬਾਕੀ ਸੂਬਿਆਂ ਨਾਲੋਂ ਸੰਪਰਕ ਵੀ ਕੱਟਿਆ ਗਿਆ ਹੈ। ਇੱਥੇ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਕੁਮਾਊ ਖੇਤਰ ਵਿੱਚ 42 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਸੋਮਵਾਰ ਨੂੰ ਹੋਈ ਪੰਜ ਲੋਕਾਂ ਦੀ ਮੌਤ ਸਣੇ ਤਬਾਹੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 47 ਹੋ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਧਾਮੀ ਨਾਲ ਫ਼ੋਨ ‘ਤੇ ਗੱਲ ਕਰ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਅਸ਼ੋਕ ਕੁਮਾਰ, ਜੋ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਨਾਲ ਕੁਮਾਊ ਖੇਤਰ ਵਿੱਚ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਆਏ ਸਨ, ਨੇ ਕਿਹਾ ਕਿ ਨੈਨੀਤਾਲ ਦੇ ਕਾਠਗੋਦਾਮ ਅਤੇ ਲਾਲਕੁਆਨ ਅਤੇ ਊਧਵ ਸਿੰਘ ਨਗਰ ਦੇ ਰੁਦਰਪੁਰ ਵਿੱਚ ਸੜਕਾਂ, ਪੁਲਾਂ ਅਤੇ ਰੇਲ ਪਟੜੀਆਂ ਨੂੰ ਨੁਕਸਾਨ ਪਹੁੰਚਿਆ ਹੈ। ਕੁਮਾਰ ਨੇ ਕਿਹਾ ਕਿ ਖਰਾਬ ਹੋਈਆਂ ਪਟੜੀਆਂ ਦੀ ਮੁਰੰਮਤ ਕਰਨ ਵਿੱਚ ਘੱਟੋ ਘੱਟ ਚਾਰ-ਪੰਜ ਦਿਨ ਲੱਗਣਗੇ।
ਵੀਡੀਓ ਲਈ ਕਲਿੱਕ ਕਰੋ -: