Uttarakhand floods: ਐਤਵਾਰ ਨੂੰ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਦੀ ਘਟਨਾ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਲੋਕ ਲਾਪਤਾ ਹਨ। ਜ਼ਿਲ੍ਹੇ ਵਿੱਚ ਬਚਾਅ ਕਾਰਜ ਅਜੇ ਵੀ ਜਾਰੀ ਹੈ। ਗਲੇਸ਼ੀਅਰ ਟੁੱਟਣ ਤੋਂ ਬਾਅਦ ਅਲਕਨੰਦਾ ਦੇ ਪਾਣੀ ਦੇ ਪੱਧਰ ਦੇ ਵਾਧੇ ਤੋਂ ਬਾਅਦ ਰਾਜ ਵਿੱਚ ਭਾਰੀ ਤਬਾਹੀ ਦਾ ਦ੍ਰਿਸ਼ ਦੇਖਣ ਨੂੰ ਮਿਲਿਆ । ਇਸ ਹਾਦਸੇ ਵਿੱਚ 32 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਅਤੇ 197 ਲੋਕ ਅਜੇ ਵੀ ਲਾਪਤਾ ਹਨ । ਜ਼ਿੰਦਗੀਆਂ ‘ਤੇ ਤਬਾਹੀ ਬਣ ਕੇ ਟੁੱਟੇ ਗਲੇਸ਼ੀਅਰ ਨੇ ਜਾਇਦਾਦ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਚਮੋਲੀ ਵਿੱਚ ਐਨਟੀਪੀਸੀ ਦੇ 480 ਮੈਗਾਵਾਟ ਦੇ ਤਪੋਵਨ-ਵਿਸ਼ਣੂਗੜ ਹਾਈਡਰੋ ਪਾਵਰ ਪ੍ਰਾਜੈਕਟ ਅਤੇ 13.2 ਮੈਗਾਵਾਟ ਦੇ ਰਿਸ਼ੀਗੰਗਾ ਪ੍ਰਾਜੈਕਟ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ । ਗਲੇਸ਼ੀਅਰ ਦੇ ਟੁੱਟਣ ਕਾਰਨ ਹੜ੍ਹ ਵਿੱਚ ਕਈ ਘਰ ਵੀ ਵਹਿ ਗਏ।
ਇਸ ਘਟਨਾ ਤੋਂ ਬਾਅਦ 600 ਤੋਂ ਵੱਧ ਫੌਜ, ਆਈਟੀਬੀਪੀ, ਐਨਡੀਆਰਐਫ ਅਤੇ ਐਸਡੀਆਰਐਫ ਦੇ ਜਵਾਨ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਇਹ ਜਵਾਨ ਹੜ੍ਹ ਪ੍ਰਭਾਵਿਤ ਅਤੇ ਸੰਪਰਕ ਵਾਲੇ ਪਿੰਡਾਂ ਤੋਂ ਬਾਹਰ ਖਾਣਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾ ਰਹੇ ਹ ਨ। ਰਾਜ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਟਵੀਟ ਕਰਕੇ ਆਈਟੀਬੀਪੀ ਦੇ ਜਵਾਨਾਂ ਦਾ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਭਾਰਤੀ ਨੇਵੀ ਦੇ ਜਵਾਨ ਵੀ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ । ਤਾਜ਼ਾ ਜਾਣਕਾਰੀ ਦੇ ਅਨੁਸਾਰ ਐਨਟੀਪੀਸੀ ਦੇ ਤਪੋਵਾਨ-ਵਿਸ਼ਣੂਗੜ ਪ੍ਰਾਜੈਕਟ ਦੀ 2.5 ਕਿਲੋਮੀਟਰ ਲੰਬੀ ਸੁਰੰਗ ਵਿੱਚ 25-35 ਲੋਕ ਫਸੇ ਹੋਏ ਹਨ। ਇਨ੍ਹਾਂ ਲੋਕਾਂ ਨੂੰ ਸੁਰੰਗ ਤੋਂ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਸੁਰੰਗ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇੱਕ ਅਧਿਕਾਰੀ ਅਨੁਸਾਰ ਸੁਰੰਗ ਵਿੱਚ ਫਸੇ ਲੋਕਾਂ ਨਾਲ ਵਿਸ਼ੇਸ਼ ਮਸ਼ੀਨਾਂ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੂੰ ਉਮੀਦ ਹੈ ਕਿ ਲੋਕਾਂ ਨੂੰ ਸੁਰੱਖਿਅਤ ਸੁਰੰਗ ਤੋਂ ਬਾਹਰ ਕੱਢ ਲਿਆ ਜਾਵੇਗਾ। ਹਾਲਾਂਕਿ, ਸੁਰੰਗ ਵਿੱਚ ਫਸੇ ਲੋਕਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਦੱਸ ਦੇਈਏ ਕਿ ਇਸ ਸਬੰਧੀ ਦੇਹਰਾਦੂਨ ਦੇ Wadia Institute of Himalayan Geology (WIHG) ਦੀਆਂ ਦੋ ਟੀਮਾਂ ਦਾ ਕਹਿਣਾ ਹੈ ਕਿ ਹੈਂਗਿੰਗਲ ਗਲੇਸ਼ੀਅਰ ਇਸ ਦੁਖਾਂਤ ਦਾ ਕਾਰਨ ਹੋ ਸਕਦੀ ਹੈ। ਮੰਗਲਵਾਰ ਨੂੰ ਵਿਗਿਆਨੀਆਂ ਦੀਆਂ ਦੋ ਟੀਮਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਇੱਕ ਹਵਾਈ ਸਰਵੇਖਣ ਕੀਤਾ। WIHG ਦੇ ਡਾਇਰੈਕਟਰ ਕਲਚੰਦ ਸੈਨ ਦਾ ਕਹਿਣਾ ਹੈ ਕਿ ਇਹ ਘਟਨਾ ਇੱਕ ਵੱਡੇ ਬਰਫ਼ ਦੇ ਟੁੱਕੜੇ ਦੇ ਪਿਘਲਣ ਅਤੇ ਟੁੱਟਣ ਕਾਰਨ ਵਾਪਰੀ ਹੈ।
ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview