ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇੱਕ ਇੰਟਰਵਿਊ ਦੌਰਾਨ ਕੰਗਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਦੇਸ਼ ਨੂੰ 1947 ਵਿੱਚ ਮਿਲੀ ਆਜ਼ਾਦੀ ਭੀਖ ਹੈ। ਦੇਸ਼ ਨੂੰ ਅਸਲੀ ਆਜ਼ਾਦੀ ਸਾਲ 2014 ਮਿਲੀ ਹੈ।
ਕੰਗਨਾ ਨੇ ਕਿਹਾ ਕਿ ਜੇਕਰ ਆਜ਼ਾਦੀ ਭੀਖ ਵਿੱਚ ਮਿਲੇ ਤਾਂ ਕੀ ਉਹ ਆਜ਼ਾਦੀ ਹੋ ਸਕਦੀ ਹੈ? ਉਸਨੇ ਕਿਹਾ ਕਿ ਸਾਵਰਕਰ, ਰਾਣੀ ਲਕਸ਼ਮੀ ਬਾਈ, ਨੇਤਾ ਸੁਭਾਸ਼ ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰਾਂ ਤਾਂ ਇਹ ਲੋਕ ਜਾਣਦੇ ਸਨ ਕਿ ਖੂਨ ਵਹੇਗਾ ਪਰ ਇਹ ਵੀ ਯਾਦ ਰਹੇ ਕਿ ਹਿੰਦੁਸਤਾਨੀ-ਹਿੰਦੁਸਤਾਨੀ ਦਾ ਖੂਨ ਨਾ ਵਹਾਏ।
ਇਹ ਵੀ ਪੜ੍ਹੋ: ਨੈਸ਼ਨਲ ਕੁਸ਼ਤੀ ਖਿਡਾਰਣ ਨਿਸ਼ਾ ਆਈ ਸਾਹਮਣੇ, ਵੀਡੀਓ ਜਾਰੀ ਕਰ ਕਿਹਾ- ‘ਮੈਂ ਠੀਕ ਹਾਂ’
ਕੰਗਨਾ ਰਣੌਤ ‘ਤੇ ਇਸ ਬਿਆਨ ‘ਤੇ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਨਿਸ਼ਾਨਾ ਸਾਧਿਆ ਹੈ। ਵਰੁਣ ਗਾਂਧੀ ਨੇ ਕੰਗਨਾ ਰਣੌਤ ‘ਤੇ ਨਿਸ਼ਾਨਾ ਸਾਧਦਿਆਂ ਉਸ ‘ਤੇ ਆਜ਼ਾਦੀ ਘੁਲਾਟੀਆਂ ਦੇ ਅਪਮਾਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੀ ਇਸ ਸੋਚ ਨੂੰ ਮੈਂ ਪਾਗਲਪਨ ਕਹਾਂ ਜਾਂ ਫਿਰ ਦੇਸ਼ਧ੍ਰੋਹ।
ਦਰਅਸਲ, ਵਰੁਣ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ,”ਕਦੇ ਮਹਾਤਮਾ ਗਾਂਧੀ ਜੀ ਦੇ ਤਿਆਗ ਤੇ ਤਪੱਸਿਆ ਦਾ ਅਪਮਾਨ ਤੇ ਹੁਣ ਸ਼ਹੀਦ ਮੰਗਲ ਸਿੰਘ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀ ਬਾਈ, ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਸਣੇ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਿਰਾਦਰ। ਇਸ ਸੋਚ ਨੂੰ ਮੈਂ ਪਾਗਲਪਨ ਕਹਾਂ ਜਾਂ ਦੇਸ਼ ਧ੍ਰੋਹ?”
ਵਰੁਣ ਗਾਂਧੀ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੰਗਨਾ ਰਣੌਤ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸਿਰਸਾ ਨੇ ਟਵੀਟ ਕਰਦਿਆਂ ਲਿਖਿਆ,” ਮਣੀਕਰਨਿਕਾ ਦਾ ਰੋਲ ਨਿਭਾਉਣ ਵਾਲੀ ਅਦਾਕਾਰਾ ਆਜ਼ਾਦੀ ਨੂੰ ਭੀਖ ਕਿਸ ਤਰ੍ਹਾਂ ਕਹਿ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: