ਭਾਜਪਾ ਸਾਂਸਦ ਵਰੁਣ ਗਾਂਧੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਸਦੀ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਵਰੁਣ ਗਾਂਧੀ ਨੇ ਲਿਖਿਆ ਕਿ ਉਨ੍ਹਾਂ ਵਿੱਚ ਕੋਰੋਨਾ ਦੇ ਕਾਫ਼ੀ ਗੰਭੀਰ ਲੱਛਣ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪੀਲੀਭੀਤ ਵਿੱਚ ਵੀ ਉਹ ਤਿੰਨ ਦਿਨ ਤੋਂ ਮੌਜੂਦ ਹਨ ਤੇ ਇਸ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਦਰਅਸਲ, ਵਰੁਣ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ,” ਪੀਲੀਭੀਤ ਵਿੱਚ ਤਿੰਨ ਦਿਨ ਰਹਿਣ ਦੌਰਾਨ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਲੱਛਣ ਕਾਫ਼ੀ ਮਜ਼ਬੂਤ ਦਿਖਾਈ ਦੇ ਰਹੇ ਹਨ। ਅਸੀਂ ਹੁਣ ਤੀਸਰੀ ਲਹਿਰ ਤੇ ਚੋਣ ਕੈਂਪੇਨ ਵਿਚਾਲੇ ਹਾਂ। ਚੋਣ ਕਮਿਸ਼ਨ ਨੂੰ ਉਮੀਦਵਾਰਾਂ ਤੇ ਰਾਜਨੀਤਿਕ ਵਰਕਰਾਂ ਨੂੰ ਵੀ ਬੂਸਟਰ ਡੋਜ਼ ਲਗਾਉਣ ਦੇ ਆਦੇਸ਼ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ, ਜਾਣੋ ਕਦੋਂ ਆਉਣਗੇ ਨਤੀਜੇ
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,59,632 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 224 ਦਿਨਾਂ ਵਿੱਚ ਰੋਜ਼ਾਨਾ ਦਰਜ ਕੀਤੇ ਗਏ ਮਾਮਲਿਆਂ ਨਾਲੋਂ ਸਭ ਤੋਂ ਵੱਧ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 5,90,611 ਹੋ ਗਈ ਹੈ, ਜੋ ਲਗਭਗ 197 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 327 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,83,790 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: