ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ। ਵਰੁਣ ਗਾਂਧੀ ਨੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ‘ਤੇ ਸੋਗ ਜਤਾਇਆ ਹੈ।
ਉਨ੍ਹਾਂ ਨੇ ਇਸ ਘਟਨਾ ‘ਤੇ ਸੋਗ ਜਤਾਉਂਦਿਆਂ ਕਿਹਾ ਕਿ ਇੱਕ ਦਿਨ ਪਹਿਲਾਂ ਹੀ ਦੇਸ਼ ਦੇ ਲੋਕਾਂ ਵੱਲੋਂ ਮਹਾਤਮਾ ਗਾਂਧੀ ਦਾ ਜਨਮਦਿਨ ਮਨਾਇਆ ਗਿਆ ਤੇ ਉਸਦੇ ਹੀ ਦੂਜੇ ਦਿਨ ਕਿਸਾਨਾਂ ‘ਤੇ ਹੋਏ ਇਸ ਤਰ੍ਹਾਂ ਦੇ ਤਸ਼ੱਦਦ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ CM ਯੋਗੀ ਨੂੰ ਇਸ ਘਟਨਾ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਵਰੁਣ ਗਾਂਧੀ ਨੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਕਿਸਾਨ ਵੀ ਸਾਡੇ ਭਰਾ ਹਨ ਤੇ ਜੇਕਰ ਉਹ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਲੋਕਤੰਤਰੀ ਪ੍ਰਕਿਰਿਆ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰ ਰਹੇ ਤਾਂ ਸਾਨੂ ਉਨ੍ਹਾਂ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਸਾਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਇਸ ਮਸਲੇ ਦੇ ਹੱਲ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਵਰੁਣ ਗਾਂਧੀ ਨੇ ਇਸ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਇਹ ਘਟਨਾ ਇੱਕ ਅਜਿਹੀ ਘਟਨਾ ਹੈ ਕਿ ਇਸ ਦੇ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਇਸ ਮਾਮਲੇ ਦੀ CBI ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਦੇਖੋ: ਲਖੀਮਪੁਰ : ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਰੋ ਰਹੇ ਪਰਿਵਾਰ ਦੇਖੋ ਰੂਹ ਕੰਬਾਓ ਤਸਵੀਰਾਂ LIVE …!