Vice-President Venkaiah Naidu receives: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਰੋਨਾ ਟੀਕਾਕਰਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਵਿਚਾਲੇ ਅੱਜ ਯਾਨੀ ਕਿ ਐਤਵਾਰ ਨੂੰ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (AIIMS) ਵਿੱਚ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ । ਇਸ ਸਬੰਧੀ ਨਾਇਡੂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਲੋਕਾਂ ਨੂੰ ਕੋਵਿਡ-19 ਦਾ ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਦਿੱਲੀ ਦੇ AIIMS ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਸਾਰੇ ਲੋਕਾਂ ਨੂੰ ਛੇਤੀ ਤੋਂ ਛੇਤੀ ਵੈਕਸੀਨ ਲਗਵਾਉਣ ਦੀ ਅਪੀਲ ਕਰਦਾ ਹਾਂ । ਦੇਸ਼ ਵਿੱਚ ਮੁੜ ਤੋਂ ਫੈਲਦੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰ ਤਰ੍ਹਾਂ ਦੀ ਸਾਵਧਾਨੀ ਵਰਤੋਂ ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ । ਦੇਸ਼ ਵਿੱਚ ਕੋਰੋਨਾ ਮਾਮਲੇ 1.24 ਕਰੋੜ ਦੇ ਪਾਰ ਹੋ ਗਏ ਹਨ, ਜਦਕਿ 1,64,623 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ । ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 93,249 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 513 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ । ਹਾਲਾਂਕਿ, 60,048 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ। ਇਸਦੇ ਨਾਲ ਹੀ ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ ਹੁਣ ਤੱਕ 7,59,79,651 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ ।
ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”