ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ, ਉਪ-ਰਾਸ਼ਟਰਪਤੀ ਦੇ ਖਾਲੀ ਅਹੁਦੇ ਨੂੰ 9 ਸਤੰਬਰ ਨੂੰ ਭਰਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਚੋਣ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਨਾਮਜ਼ਦਗੀਆਂ 21 ਅਗਸਤ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ 9 ਸਤੰਬਰ ਨੂੰ ਚੋਣ ਹੋਵੇਗੀ।
ਉਸੇ ਦਿਨ ਸ਼ਾਮ ਤੱਕ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਤਹਿਤ ਉਪ-ਰਾਸ਼ਟਰਪਤੀ ਅਹੁਦੇ ਲਈ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਨਾਮਜ਼ਦਗੀ ਦਾਖਲ ਕਰਨ ਦੀ ਮਿਤੀ 21 ਅਗਸਤ ਤੱਕ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 25 ਤਰੀਕ ਤੱਕ ਵਾਪਸ ਲਿਆ ਜਾ ਸਕਦਾ ਹੈ।

ਜੇ ਇੱਕ ਤੋਂ ਵੱਧ ਉਮੀਦਵਾਰ ਨਾਮਜ਼ਦ ਕੀਤੇ ਜਾਂਦੇ ਹਨ, ਤਾਂ ਚੋਣਾਂ ਕਰਵਾਉਣੀਆਂ ਪੈਣਗੀਆਂ ਅਤੇ ਅਜਿਹੀ ਸਥਿਤੀ ਵਿੱਚ ਵੋਟਿੰਗ 9 ਸਤੰਬਰ ਨੂੰ ਹੋਵੇਗੀ। ਵੋਟਿੰਗ 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਗਿਣਤੀ ਉਸੇ ਦਿਨ ਕੀਤੀ ਜਾਵੇਗੀ ਅਤੇ ਨਤੀਜਾ ਸ਼ਾਮ ਤੱਕ ਆਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ! ਇਸ ਜ਼ਿਲ੍ਹੇ ਵਿਚ ਮਿਲਿਆ ਕੇਸ, ਪਿੰਡ ਐਲਾਨਿਆ ਗਿਆ ਸੰਕ੍ਰਮਿਤ ਜ਼ੋਨ
ਦੱਸ ਦੇਈਏ ਕਿ ਜਗਦੀਪ ਧਨਖੜ ਨੇ 21 ਜੁਲਾਈ ਦੀ ਸ਼ਾਮ ਨੂੰ ਅਚਾਨਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਖੁਦ ਆਪਣੇ ਐਕਸ ਅਕਾਊਂਟ ‘ਤੇ ਪੱਤਰ ਸਾਂਝਾ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਉਹ ਰਾਸ਼ਟਰਪਤੀ ਭਵਨ ਗਏ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ।
ਵੀਡੀਓ ਲਈ ਕਲਿੱਕ ਕਰੋ -:
























