ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਹਰਿਆਣਾ ਦੀ ਰਾਜਨੀਤੀ ਵਿੱਚ ਐਂਟਰੀ ਹੋਣ ਸਕਦੀ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਜ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ । ਦੁਪਹਿਰ 1.30 ਵਜੇ ਦੇ ਕਰੀਬ ਉਨ੍ਹਾਂ ਦੀ ਜੁਆਇਨਿੰਗ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਨੇਸ਼ ਵਿਧਾਨ ਸਭਾ ਚੋਣਾਂ ਲਈ ਚਰਖੀ ਦਾਦਰੀ, ਬਾਢਡਾ ਅਤੇ ਜੀਂਦ ਜੁਲਾਨਾ ਤੋਂ ਚੋਣ ਲੜ ਸਕਦੀ ਹੈ । ਜਦਕਿ ਬਜਰੰਗ ਪੂਨੀਆ ਨੂੰ ਸਟਾਰ ਪ੍ਰਚਾਰਕ ਬਣੇ ਕੇ ਪ੍ਰਚਾਰ ਕਰਨ ਦੀ ਜ਼ਿਮੇਵਾਰੀ ਦਿੱਤੀ ਜਾ ਸਕਦੀ ਹੈ।
ਦੱਸ ਦੇਈਏ ਕਿ 4 ਸਤੰਬਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਕੀਤੀ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੇਤੈ ਸੀ। ਇਸ ਮੀਟਿੰਗ ਵਿੱਚ ਕਿ ਚਰਚਾ ਹੋਈ, ਕਾਂਗਰਸ ਵੱਲੋਂ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: