ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ । ਵਿਨੇਸ਼ ਫੋਗਾਟ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਅਤੀਤ ਕਰਦਿਆਂ ਕਿਹਾ, ‘ਭਾਰਤੀ ਰੇਲਵੇ ਦੀ ਸੇਵਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣਮੱਤਾ ਸਮਾਂ ਰਿਹਾ ਹੈ। ਆਪਣੇ ਜੀਵਨ ਦੇ ਇਸ ਮੋੜ ‘ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਕਰਨ ਲਈ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗਾ।

Vinesh Phogat resigns from Indian Railways
ਓਲੰਪਿਕ ਤੋਂ ਵਾਪਸ ਆਉਣ ਦੇ ਬਾਅਦ ਹਰਿਆਣਾ ਵਿੱਚ ਚੋਣਾਂ ਦਾ ਬਿਗਲ ਵੱਜਿਆ ਉਸੇ ਤਰ੍ਹਾਂ ਨਾਲ ਹੀ ਵਿਨੇਸ਼ ਫੋਗਾਟ ਦੇ ਸਿਆਸੀ ਕਰੀਅਰ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ। ਇਸ ਦੌਰਾਨ ਉਨ੍ਹਾਂ ਨੇ ਬਜਰੰਗ ਪੂਨੀਆ ਦੇ ਨਾਲ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕਾਂਗਰਸ ‘ਚ ਸ਼ਾਮਲ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਚਰਖੀ ਦਾਦਰੀ, ਬਧਰਾ ਅਤੇ ਜੀਂਦ ਜੁਲਾਨਾ ਤੋਂ ਚੋਣ ਲੜ ਸਕਦੀ ਹੈ ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ
ਦੱਸ ਦੇਈਏ ਕਿ 4 ਸਤੰਬਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਕੀਤੀ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੇਤੈ ਸੀ। ਇਸ ਮੀਟਿੰਗ ਵਿੱਚ ਕਿ ਚਰਚਾ ਹੋਈ, ਕਾਂਗਰਸ ਵੱਲੋਂ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
























