ਅੰਤਰਰਾਸ਼ਟਰੀ ਕ੍ਰਿਕੇਟ ਪਰਿਸ਼ਦ (ICC) ਨੇ ਅਕਤੂਬਰ ਦੇ ਮਹੀਨੇ ਲਈ ਪਲੇਅਰ ਆਫ ਦਿ ਮੰਥ ਦੇ ਪੁਰਸਕਾਰ ਦਾ ਐਲਾਨ ਕੀਤਾ ਹੈ। ਇਸ ਵਾਰ ਇਹ ਐਵਾਰਡ ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੂੰ ਦਿੱਤਾ ਗਿਆ ਹੈ। ਕੋਹਲੀ ਨੂੰ ਇਹ ਪੁਰਸਕਾਰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਅਤੇ ਟੀ-20 ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ।
ਵਿਰਾਟ ਕੋਹਲੀ ਨੇ ਇਹ ਐਵਾਰਡ ਜ਼ਿੰਬਾਬਵੇ ਦੇ ਮਹਾਨ ਆਲਰਾਊਂਡਰ ਸਿਕੰਦਰ ਰਜ਼ਾ ਅਤੇ ਦੱਖਣੀ ਅਫਰੀਕਾ ਦੇ ਬੱਲੇਬਾਜ਼ ਡੇਵਿਡ ਮਿਲਰ ਨੂੰ ਹਰਾ ਕੇ ਜਿੱਤਿਆ ਹੈ। ਵਿਰਾਟ ਕੋਹਲੀ ਨੇ ਪਹਿਲੀ ਵਾਰ ਆਈਸੀਸੀ ਪਲੇਅਰ ਆਫ ਦਿ ਮੰਥ ਦਾ ਐਵਾਰਡ ਜਿੱਤਿਆ ਹੈ। ਉਸ ਨੇ ਅਕਤੂਬਰ ਮਹੀਨੇ ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ। ਉਨ੍ਹਾਂ ਨੂੰ ਇਹ ਪੁਰਸਕਾਰ ਬੱਲੇਬਾਜ਼ੀ ਅਤੇ ਟੀਮ ਇੰਡੀਆ ਲਈ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੋਹਲੀ ਨੇ ਇਸ ਪੁਰਸਕਾਰ ਤੋਂ ਬਾਅਦ ਕਿਹਾ ਕਿ ‘ਮੇਰੇ ਲਈ ਇਹ ਸਨਮਾਨ ਦੀ ਗੱਲ ਹੈ ਕਿ ਮੈਨੂੰ ਇਹ ਪੁਰਸਕਾਰ ਦਿੱਤਾ ਗਿਆ।’
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਮੈਚ ‘ਚ 82 ਰਨ ਬਣਾਏ ਸਨ। ਵਿਰਾਟ ਨੇ ਇਹ ਪਾਰੀ ਉਦੋਂ ਖੇਡੀ ਜਦੋਂ ਅਜਿਹਾ ਲੱਗ ਰਿਹਾ ਸੀ ਕਿ ਟੀਮ ਇੰਡੀਆ ਇਹ ਮੈਚ ਹਾਰ ਜਾਵੇਗੀ। ਵਿਰਾਟ ਨੇ ਖੁਦ ਇਸ ਪਾਰੀ ਨੂੰ ਆਪਣੇ ਕਰੀਅਰ ਦੀ ਸਰਵੋਤਮ ਪਾਰੀ ਦੱਸਿਆ। ਇਸ ਪਾਰੀ ਤੋਂ ਇਲਾਵਾ ਵਿਰਾਟ ਨੇ ਨੀਦਰਲੈਂਡ ਦੇ ਖਿਲਾਫ ਮੈਚ ‘ਚ 62 ਰਨ ਦੀ ਜ਼ਬਰਦਸਤ ਪਾਰੀ ਵੀ ਖੇਡੀ ਸੀ। ਇਸ ਦੇ ਨਾਲ ਹੀ ਉਸ ਨੇ ਅਕਤੂਬਰ ਦੀ ਸ਼ੁਰੂਆਤ ‘ਚ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਦੌਰਾਨ 28 ਗੇਂਦਾਂ ‘ਚ 49 ਰਨ ਦੀ ਪਾਰੀ ਵੀ ਖੇਡੀ ਸੀ। ਵਿਰਾਟ ਨੇ ਅਕਤੂਬਰ ਮਹੀਨੇ ‘ਚ 205 ਦੀ ਸ਼ਾਨਦਾਰ ਔਸਤ ਨਾਲ 205 ਰਨ ਬਣਾਏ ਹਨ।