ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਹਵਾ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਇਆ ਹੈ। ਪਰ, ਇਹ ਮੀਂਹ ਆਪਣੇ ਨਾਲ ਮੁਸੀਬਤਾਂ ਦਾ ਪਹਾੜ ਵੀ ਲੈ ਕੇ ਆਇਆ ਹੈ।
ਸ਼ਹਿਰ ਦੇ ਜ਼ਿਆਦਾਤਰ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਅੰਡਰਪਾਸ- ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਹੁਣ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਪਾਣੀ ਨਾਲ ਭਰ ਗਿਆ ਹੈ। ਭਾਰੀ ਮੀਂਹ ਤੋਂ ਬਾਅਦ ਟੀ -3 ਟਰਮੀਨਲ ਪਾਣੀ ਨਾਲ ਭਰ ਗਿਆ ਹੈ। ਜਿਸ ਕਾਰਨ ਦਿੱਲੀ ਆਉਣ ਵਾਲੀਆਂ ਕੁੱਝ ਉਡਾਣਾਂ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਮੀਂਹ ਨੇ ਦਿੱਲੀ ਪਾਣੀ -ਪਾਣੀ ਕਰ ਦਿੱਤੀ ਹੈ। ਏਅਰਪੋਰਟ ‘ਤੇ ਯਾਤਰੀਆਂ ਦੀ ਸਮੱਸਿਆ ਵੀ ਵੱਧ ਗਈ ਹੈ।
ਇਹ ਵੀ ਪੜ੍ਹੋ : ਲੰਡਨ ਜਾਣ ਵਾਲੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੰਟਰਨੈਟ ਕਾਲ ਨੇ ਮਚਾਈ ਸਨਸਨੀ
ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ, “ਇੱਥੇ ਆਉਣ ਵਾਲੇ ਯਾਤਰੀਆਂ ਨੂੰ ਜੋ ਪਰੇਸ਼ਾਨੀ ਹੋਈ ਹੈ ਉਸ ਦੇ ਲਈ ਅਸੀਂ ਮੁਆਫੀ ਮੰਗਦੇ ਹਾਂ। ਇਹ ਪਾਣੀ ਭਰਨ ਦੀ ਸਮੱਸਿਆ ਇੱਥੇ ਥੋੜ੍ਹੇ ਸਮੇਂ ਲਈ ਸਾਹਮਣੇ ਵਾਲੇ ਪਾਸੇ ਪੈਦਾ ਹੋਈ ਸੀ। ਸਾਡੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਅਤੇ ਹੁਣ ਇਹ ਸਮੱਸਿਆ ਹੱਲ ਹੋ ਗਈ ਹੈ।” ਤੁਹਾਨੂੰ ਦੱਸ ਦੇਈਏ ਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਅੱਜ ਦਿੱਲੀ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ ਰਾਤ ਨੂੰ ਇੱਥੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਦੇਖੋ : ਸਹੁਰੇ ਘਰ ਗਏ ਲੈਕਚਰਾਰ ਨਾਲ ਵਾਪਰਿਆ ਵੱਡਾ ਭਾਣਾ, ਪੈ ਗਿਆ ਚੀਕ ਚਿਹਾੜਾ, ਤਸਵੀਰਾਂ ਬੇਹੱਦ ਦਰਦਨਾਕ