ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਜ਼ਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਚਾਹੁੰਦੇ ਸਨ ਅਤੇ ਇਸੇ ਇਰਾਦੇ ਨਾਲ ਇਹ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ ਪਰ ਸਰਕਾਰ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦੇ ਦੱਸਣ ‘ਚ ਅਸਫਲ ਰਹੀ ਹੈ।
ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਤੋਮਰ ਨੇ ਕਿਹਾ, “ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨਾਲ ਕਾਫੀ ਫਾਇਦਾ ਹੋ ਸਕਦਾ ਸੀ। ਮੈਨੂੰ ਦੁੱਖ ਹੈ ਕਿ ਅਸੀਂ ਕੁੱਝ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਲਾਭ ਨਹੀਂ ਦੱਸ ਸਕੇ।” ਇਸ ਐਲਾਨ ਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਹੁਣ ਕਿਸਾਨ ਆਪਣੇ ਘਰਾਂ ਅਤੇ ਖੇਤਾਂ ਵਿੱਚ ਪਰਤ ਆਉਣ। ਜ਼ਿਕਰਯੋਗ ਹੈ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ।
ਇਹ ਵੀ ਪੜ੍ਹੋ : PM ਮੋਦੀ ਦੇ ਐਲਾਨ ਮਗਰੋਂ 32 ਕਿਸਾਨ ਸੰਗਠਨਾਂ ਨੇ ਭਲਕੇ ਬੈਠਕ ਸੱਦੀ, ਹੋਵੇਗਾ ਵੱਡਾ ਐਲਾਨ
ਤੋਮਰ ਨੇ ਅੱਗੇ ਕਿਹਾ, “ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ, ਇਸ ਪਵਿੱਤਰ ਮੌਕੇ ‘ਤੇ ਮੈਂ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਦੇਸ਼ ਇਸ ਗੱਲ ਦਾ ਗਵਾਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਸਰਕਾਰ ਦੀ ਕਮਾਨ ਸੰਭਾਲੀ ਹੈ। ਉਸ ਸਮੇਂ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਕਿਸਾਨਾਂ ਅਤੇ ਖੇਤੀਬਾੜੀ ਦੋਵਾਂ ਪ੍ਰਤੀ ਹੀ ਰਹੀ ਹੈ।ਜਿਸ ਦੇ ਨਤੀਜੇ ਵਜੋਂ ਪਿਛਲੇ 7 ਸਾਲਾਂ ਵਿੱਚ ਮੋਦੀ ਦੀ ਅਗਵਾਈ ਵਿੱਚ ਖੇਤੀਬਾੜੀ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ, ਜਿਨ੍ਹਾਂ ਦਾ ਲਾਭ ਅੱਜ ਕਿਸਾਨਾਂ ਨੂੰ ਵੀ ਮਿਲ ਰਿਹਾ ਹੈ, ਸਾਲਾਂ ਤੋਂ ਲਾਗਤ ‘ਤੇ 50 ਫੀਸਦੀ ਮੁਨਾਫਾ ਛੱਡ ਕੇ MSP ਐਲਾਨੇ ਜਾਣ ਦਾ ਇੰਤਜ਼ਾਰ ਸੀ, ਪ੍ਰਧਾਨ ਮੰਤਰੀ ਨੇ ਲਿਆ ਇਹ ਫੈਸਲਾ, ਜਿਸ ਦਾ ਫਾਇਦਾ ਕਿਸਾਨਾਂ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣੇ ਸੰਬੋਧਨ ‘ਚ ਕਿਹਾ ਸੀ ਕਿ ਅਸੀਂ ਨੇਕ ਇਰਾਦੇ ਨਾਲ ਖੇਤੀਬਾੜੀ ਕਾਨੂੰਨ ਲਿਆਂਦਾ ਸੀ ਅਤੇ ਅਸੀਂ ਕਿਸਾਨਾਂ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਵੀ ਕੀਤੀ ਪਰ ਅਸੀਂ ਇਸ ‘ਚ ਅਸਫਲ ਰਹੇ।
ਵੀਡੀਓ ਲਈ ਕਲਿੱਕ ਕਰੋ -: