ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਪੀਐੱਮ ਨੇ ਇਸ ਬੈਠਕ ‘ਚ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੋਰੋਨਾ ਦੀ ਚੁਣੌਤੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਹੈ, ਓਮੀਕਰੋਨ ਅਤੇ ਇਸ ਦੇ ਸਾਰੇ ਰੂਪ ਕਿਸ ਤਰ੍ਹਾਂ ਗੰਭੀਰ ਸਥਿਤੀ ਪੈਦਾ ਕਰ ਸਕਦੇ ਹਨ ਅਸੀਂ ਯੂਰਪ ਦੇ ਦੇਸ਼ਾਂ ‘ਚ ਦੇਖ ਸਕਦੇ ਹਾਂ। ਪਿਛਲੇ ਕੁਝ ਮਹੀਨਿਆਂ ਵਿੱਚ ਇਨ੍ਹਾਂ ਰੂਪਾਂ ਤੋਂ ਕੇਸਾਂ ਵਿੱਚ ਵਾਧਾ ਹੋਇਆ ਹੈ ਕਈ ਦੇਸ਼ਾਂ ਦੇ ਮੁਕਾਬਲੇ ਭਾਰਤ ਨੇ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਹੈ। ਪੀਐਮ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਕੋਰੋਨਾ ਨੂੰ ਲੈ ਕੇ ਇਹ ਸਾਡੀ 24ਵੀਂ ਮੀਟਿੰਗ ਹੈ। ਮੈਂ ਸਾਰੇ ਕੋਰੋਨਾ ਯੋਧਿਆਂ ਦੀ ਪ੍ਰਸ਼ੰਸਾ ਕਰਦਾ ਹਾਂ, ਜਿਸ ਤਰ੍ਹਾਂ ਕੇਂਦਰ ਅਤੇ ਰਾਜਾਂ ਨੇ ਕੋਰੋਨਾ ਦੇ ਸਮੇਂ ਦੌਰਾਨ ਮਿਲ ਕੇ ਕੰਮ ਕੀਤਾ ਹੈ ਅਤੇ ਜਿਨ੍ਹਾਂ ਨੇ ਦੇਸ਼ ਦੀ ਕੋਰੋਨਾ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀਆਂ ਨਾਲ ਮੀਟਿੰਗ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਮੀਟਿੰਗ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਹੋਈ ਹੈ। ਹਸਪਤਾਲਾਂ ਵਿੱਚ ਸਾਰੇ ਲੋੜੀਂਦੇ ਉਪਕਰਨਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਕਮੀ ਹੈ ਤਾਂ ਉਸ ਨੂੰ ਉੱਚ ਪੱਧਰ ‘ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਨਾਲ ਲੜਦੇ ਰਹਾਂਗੇ ਅਤੇ ਤਰੀਕੇ ਵੀ ਲੱਭਦੇ ਰਹਾਂਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਹੋਰ ਦੇਸ਼ਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਾਨੂੰ ਹੋਰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਵੀ ਵਧੇ ਹਨ।
ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਕਰਕੇ ਉਹ ਆਪਣੇ ਨਾਗਰਿਕਾਂ ਨੂੰ ਤੇਲ ਕੀਮਤਾਂ ਵਿੱਚ ਰਾਹਤ ਦੇਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਆਰਥਿਕ ਮੋਰਚੇ ‘ਤੇ ਵੀ ਤਾਲਮੇਲ ਜ਼ਰੂਰੀ ਹੈ ਅਤੇ ਰਾਜਾਂ ਨੂੰ ਦੇਸ਼ ਦੇ ਹਿੱਤ ‘ਚ ਇਹ ਕਦਮ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੈਟ ਘਟਾਇਆ ਹੈ ਅਤੇ ਕੁਝ ਰਾਜਾਂ ਨੇ ਵੀ ਅਜਿਹੇ ਕਦਮ ਚੁੱਕੇ ਹਨ। ਫਿਰ ਵੀ ਕੁਝ ਰਾਜਾਂ ਨੇ ਅਜੇ ਵੀ ਵੈਟ ਨਹੀਂ ਘਟਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: