ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹਨ ਅਤੇ ਜਿੱਥੇ ਵੀ ਜਾ ਰਹੇ ਹਨ ਕੋਈ ਨਾ ਕੋਈ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰ ਰਹੇ ਹਨ। ਇਸ ਵਿਚਕਾਰ ਕਾਸ਼ੀਪੁਰ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਉੱਤਰਾਖੰਡ ਵਿੱਚ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਵਾਂਗੇ। ਅਸੀਂ ਦਿੱਲੀ ਵਿੱਚ 10 ਲੱਖ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਜੋ ਮੈਂ ਹੁਣ ਤੱਕ ਦਿੱਲੀ ਵਿੱਚ ਕੀਤਾ ਹੈ, ਇੱਥੇ ਵੀ ਉਹੀ ਵਾਅਦੇ ਕਰ ਰਿਹਾ ਹਾਂ। ਨੌਕਰੀਆਂ ਨਾ ਮਿਲਣ ਤੱਕ ਨੌਜਵਾਨਾਂ ਨੂੰ 5 ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਮਿਲੇਗਾ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਵੱਲੋਂ ਮਹਿਲਾਵਾਂ ਲਈ ਐਲਾਨ ਕਰਦਿਆਂ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ। ‘ਆਪ’ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਤੇ 16 ਦਸੰਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ 15 ਤੇ 16 ਦਸੰਬਰ ਨੂੰ ਤਿਰੰਗਾ ਯਾਤਰਾ ਤੇ ਜਨ ਸਭਾ ਲਈ ਜਲੰਧਰ ਤੇ ਲੰਬੀ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵੱਲੋਂ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਸੀ।
ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਅਰਵਿੰਦ ਕੇਜਰੀਵਾਲ ਦੀ ਤਿਰੰਗਾ ਯਾਤਰਾ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਅਗਲੇ ਸਾਲ ਪੰਜਾਬ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਆਪਣੀਆਂ ਗਤੀਵਿਧੀਆਂ ਵਧਾ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: