Weather update in delhi : ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ-ਐਨਸੀਆਰ ਵਿੱਚ 3, 4 ਅਤੇ 5 ਜਨਵਰੀ ਨੂੰ ਭਾਰੀ ਬਾਰਿਸ਼ ਹੋਵੇਗੀ ਅਤੇ ਗੜੇ ਵੀ ਪੈਣਗੇ। ਕੱਲ੍ਹ ਯਾਨੀ 4-5 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉਤਰਾਖੰਡ, ਪੰਜਾਬ ਵਿੱਚ ਭਾਰੀ ਬਾਰਿਸ਼ ਹੋਏਗੀ ਅਤੇ ਗੜੇ ਵੀ ਪੈਣਗੇ, ਜਿਸ ਕਾਰਨ ਠੰਡ ਵਿੱਚ ਵੀ ਵਾਧਾ ਹੋ ਸਕਦਾ ਹੈ। ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਨੇ ਠੰਡ ਵਧਾ ਦਿੱਤੀ ਹੈ, ਆਉਣ ਵਾਲੇ ਦਿਨਾਂ ਵਿੱਚ ਦਿੱਲੀ ਸਮੇਤ ਕੁੱਝ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁੱਝ ਹਿੱਸਿਆਂ ਵਿੱਚ ਸ਼ਨੀਵਾਰ ਸਵੇਰੇ ਹਲਕੀ ਬਾਰਿਸ਼ ਹੋਈ ਸੀ ਜਦੋਂ ਕਿ ਬੱਦਲ ਛਾਏ ਰਹਿਣ ਕਾਰਨ ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਇਹ ਜਾਣਕਾਰੀ ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਦਿੱਤੀ ਸੀ।
ਪੰਜਾਬ ਅਤੇ ਹਰਿਆਣਾ ਵਿੱਚ ਸ਼ਨੀਵਾਰ ਨੂੰ ਮੌਸਮ ਠੰਡਾ ਰਿਹਾ ਸੀ, ਜਦਕਿ ਹਰਿਆਣਾ ਦੇ ਹਿਸਾਰ ਵਿੱਚ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਘੱਟ ਗਿਆ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਰਾਤੋ ਰਾਤ ਬਾਰਿਸ਼ ਹੋਈ। ਚੰਡੀਗੜ੍ਹ ਵਿੱਚ 0.6 ਮਿਲੀਮੀਟਰ, ਅੰਬਾਲਾ ਵਿੱਚ ਦੋ ਮਿਲੀਮੀਟਰ, ਕਰਨਾਲ ਵਿੱਚ 2.8 ਮਿਲੀਮੀਟਰ, ਸਿਰਸਾ ਵਿੱਚ 0.6 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਟਿਆਲਾ ਵਿੱਚ 0.4 ਮਿਲੀਮੀਟਰ ਅਤੇ ਹਲਵਾਰਾ ਵਿੱਚ ਪੰਜ ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਿਸਾਰ ਵਿੱਚ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ, ਦੋ ਡਿਗਰੀ ਸੈਲਸੀਅਸ ਸੀ। ਪੰਜਾਬ ਦੇ ਅੰਮ੍ਰਿਤਸਰ ਵਿੱਚ ਆਮ ਨਾਲੋਂ ਹੇਠਲਾ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਾਪਮਾਨ 6.1 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।
ਇਹ ਵੀ ਦੇਖੋ : ਕੇਂਦਰ ਸਰਕਾਰ ਦੀ ਇਕ ਹੋਰ ਸਾਜ਼ਿਸ਼ ਆਈ ਸਾਹਮਣੇ, ਬਿਨਾਂ ਪੁੱਛੇ-ਦੱਸੇ ਕਿਸਾਨਾਂ ਤੋਂ ਖੋਹੀ ਜਾ ਰਹੀ ਜ਼ਮੀਨ