West Bengal Assembly Elections : ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ਦੀਆਂ ਵਿਧਾਨਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਵੱਲੋਂ ਕੀਤਾ ਜਾ ਸਕਦਾ ਹੈ। ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ, ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ‘ਤੇ ਪੱਛਮੀ ਬੰਗਾਲ ‘ਚ ਇਕ ਵਿਸ਼ੇਸ਼ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੋਲਕਾਤਾ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵਿਸ਼ੇਸ਼ ਪੂਜਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵੀ ਪੂਜਾ ‘ਚ ਸ਼ਾਮਿਲ ਹੋਣ ਦੀ ਉਮੀਦ ਹੈ।
ਭਾਜਪਾ ਵੱਲੋਂ ਵੀ ਇਸ ਵਾਰ ਬੰਗਾਲ ‘ਚ ਬਹੁਤਾ ਜ਼ੋਰ ਲਗਾਇਆ ਜਾ ਰਿਹਾ ਹੈ। ਭਾਜਪਾ ਦੇ ਰਾਕੇਸ਼ ਸਿਨਹਾ ਦਾ ਕਹਿਣਾ ਹੈ ਕਿ ਬੰਗਾਲ ‘ਚ ਭਗਵਾਂ ਲਹਿਰ ਤੇ ਮੋਦੀ ਲਹਿਰ ਚੱਲ ਰਹੀ ਹੈ। ਬੰਗਾਲ ‘ਚ ਹਫੜਾ-ਦਫੜੀ, ਹਿੰਸਾ ਤੇ ਦੁਰਾਚਾਰ ਦਾ ਮਾਹੌਲ ਹੈ ਤੇ ਇਸ ਵਾਰ ਉੱਥੇ ਭਾਜਪਾ ਹੀ ਜਿੱਤੇਗੀ। ਭਾਜਪਾ ਨੇਤਾ ਰਾਕੇਸ਼ ਸਿਨਹਾ ਨੇ ਕਿਹਾ ਕਿ ਆਸਾਮ, ਪੁਡੂਚੇਰੀ, ਤਾਮਿਲਨਾਡੂ ਤੇ ਕੇਰਲ ‘ਚ ਵੀ ਭਾਜਪਾ ਆਪਣੀ ਤਾਕਤ ਦਿਖਾਏਗੀ। ਇਸ ਵਾਰ ਅਸਾਮ ‘ਚ ਭਾਜਪਾ ਦੀ ਵੋਟ ਦੀ ਜਿੱਤ ਦੀ ਪ੍ਰਤੀਸ਼ਤਤਾ ‘ਚ ਵੀ ਵਾਧਾ ਹੋਵੇਗਾ। ਜ਼ਿਕਰਯੋਗ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੇ ਬੰਗਾਲ ‘ਚ ਆਪਣਾ ਪੂਰਾ ਜ਼ੋਰ ਲਗਾਇਆ ਹੋਈ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਚੋਣ ਕਮਿਸ਼ਨ ਸ਼ੁੱਕਰਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਕਰੇਗਾ। ਇਸ ਸਮੇਂ ਦੇ ਦੌਰਾਨ, ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਪੱਛਮੀ ਬੰਗਾਲ ‘ਚ 6 ਤੋਂ 8 ਪੜਾਅ ਦੇ ਵਿਚਕਾਰ ਚੋਣਾਂ ਹੋ ਸਕਦੀਆਂ ਹਨ।ਇਸ ਵਾਰ ਪੱਛਮੀ ਬੰਗਾਲ ‘ਚ ਭਾਰਤੀ ਜਨਤਾ ਪਾਰਟੀ ਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਸਖਤ ਟੱਕਰ ਹੈ। ਭਾਜਪਾ ਦਾ ਲਗਾਤਾਰ ਦਾਅਵਾ ਹੈ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਬਣੇਗੀ ਤੇ ਭਾਜਪਾ 200 ਸੀਟਾਂ ਜਿੱਤੇਗੀ।