West bengal mamata government : ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਮਮਤਾ ਸਰਕਾਰ ਨੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਦਿੱਤਾ ਹੈ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਹੰਗਾਮਾ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ। ਹੰਗਾਮੇ ਦੇ ਬਾਅਦ ਭਾਜਪਾ ਦੇ ਵਿਧਾਇਕ ਵਾਕਆਊਟ ਕਰ ਬਾਹਰ ਚਲੇ ਗਏ। ਹਾਲਾਂਕਿ ਲਿਫਟ ਅਤੇ ਕਾਂਗਰਸ ਦੇ ਵਿਧਾਇਕ ਇਸ ਪ੍ਰਸਤਾਵ ਦੇ ਸਮਰਥਨ ਵਿੱਚ ਹਨ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਇਸ ਦੌਰਾਨ ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰਦੇ ਹਾਂ। ਭਾਜਪਾ ਹਮੇਸ਼ਾਂ ਹਰ ਅੰਦੋਲਨ ਨੂੰ ਅੱਤਵਾਦੀ ਗਤੀਵਿਧੀ ਮੰਨਦੀ ਹੈ, ਭਾਜਪਾ ਪੂਰੇ ਦੇਸ਼ ਨੂੰ ਲੰਕਾ ਕਾਂਡ (ਰਾਮਾਇਣ) ਵਾਂਗ ਸਾੜ ਰਹੀ ਹੈ। ਇਹ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ। ਅਸੀਂ ਪੂਰੀ ਤਰਾਂ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਹਾਂ।
ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਪੁਲਿਸ ਵਿਰੋਧ ਨਾਲ ਨਜਿੱਠਣ ਵਿੱਚ ਅਸਫਲ ਰਹੀ, ਲੱਖਾਂ ਕਿਸਾਨ ਅੰਦੋਲਨ ਕਰ ਰਹੇ ਹਨ, ਇੱਕ ਜਾਂ ਦੋ ਛੋਟੀਆਂ ਘਟਨਾਵਾਂ ਹੋ ਸਕਦੀਆਂ ਹਨ, ਕਿਉਂਕਿ ਭਾਵਨਾਵਾਂ ਬਹੁਤ ਜ਼ਿਆਦਾ ਹਨ ਪਰ ਕੋਈ ਵੀ ਉਨ੍ਹਾਂ ਨੂੰ ਅੱਤਵਾਦੀ ਨਹੀਂ ਕਹਿ ਸਕਦਾ, ਅਸੀਂ ਕਿਸਾਨਾਂ ਨੂੰ ਅੱਤਵਾਦੀ ਦੇ ਰੂਪ ‘ਚ ਪੇਸ਼ ਕਰਨ ਦੀਆ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਵੀਕਾਰ ਨਹੀਂ ਕਰਾਂਗੇ। ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਮੈਂ ਕੁੱਝ ਦਿਨਾਂ ਤੋਂ ਵੇਖਿਆ ਹੈ ਕਿ ਭਾਜਪਾ ਆਈ ਟੀ ਸੈੱਲ ਲਗਾਤਾਰ ਕਿਸਾਨਾਂ ਨੂੰ ਅੱਤਵਾਦੀ ਬਣਾ ਰਿਹਾ ਹੈ, ਕਿਸਾਨ ਦਿੱਲੀ ਦੀ ਠੰਡ ਵਿੱਚ ਸੜਕ ‘ਤੇ ਰਾਤ ਕੱਟ ਰਹੇ ਹਨ, ਪਹਿਲਾਂ ਦਿੱਲੀ ਦਾ ਪ੍ਰਬੰਧ ਕਰੋ ਅਤੇ ਫਿਰ ਬੰਗਾਲ ਵੱਲ ਦੇਖੋ। ਅੱਜ ਪੰਜਾਬ, ਹਰਿਆਣਾ , ਬੰਗਾਲ ਵਿਰੋਧ ਕਰ ਰਿਹਾ ਹੈ, ਤੁਹਾਨੂੰ ਸਾਰਿਆਂ ਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ, ਤੁਸੀਂ ਨਹੀਂ ਜਾਣਦੇ ਹੋ ਕਿ ਸਾਰੇ ਕਿਸਾਨਾਂ ਨੂੰ ਸਨਮਾਨ ਕਿਵੇਂ ਦੇਣਾ ਹੈ।