West bengal stone pelting : ਜਿਉਂ-ਜਿਉਂ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਓਦਾਂ ਹੀ ਰਾਜਨੀਤਿਕ ਪਾਰਟੀਆਂ ਦਰਮਿਆਨ ਜ਼ੁਬਾਨੀ ਲੜਾਈ ਦੇ ਨਾਲ-ਨਾਲ ਹਿੰਸਾ ਦੀਆਂ ਘਟਨਾਵਾਂ ਵੀ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਟੋਲੀਗੰਜ ਖੇਤਰ ਦਾ ਸਾਹਮਣੇ ਆ ਰਿਹਾ ਹੈ ਜਿੱਥੇ ਸ਼ੁਵੇਂਦੂ ਅਧਿਕਾਰੀ ਦੇ ਰੋਡ ਸ਼ੋਅ ਵਿੱਚ ਹਿੱਸਾ ਲੈਣ ਆਏ ਭਾਜਪਾ ਵਰਕਰਾਂ ਨੂੰ ਪੱਥਰ ਮਾਰੇ ਗਏ ਹਨ। ਜਾਣਕਾਰੀ ਹੈ ਕਿ ਇਹ ਟਕਰਾਅ TMC ਅਤੇ ਭਾਜਪਾ ਦੇ ਵਰਕਰਾਂ ਵਿਚਕਾਰ ਹੋਇਆ ਹੈ।
ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਜ਼ਿਕਰਯੋਗ ਹੈ ਕਿ ਪਿੱਛਲੇ ਸਾਲ 10 ਦਸੰਬਰ ਨੂੰ ਪੱਛਮੀ ਬੰਗਾਲ ਵਿੱਚ BJP ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਕਾਫਲੇ ‘ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਸੀ, ਇਸ ਹਮਲੇ ਵਿੱਚ ਕਈ ਕਾਰਾਂ ਨੁਕਸਾਨੀਆਂ ਗਈਆਂ ਸੀ। ਭਾਜਪਾ ਨੇ ਉਸ ਸਮੇਂ ਦੋਸ਼ ਲਾਇਆ ਸੀ ਕਿ ਹਮਲੇ ਵਿੱਚ ਪਾਰਟੀ ਦੇ ਕੁੱਝ ਆਗੂਆਂ ਨੂੰ ਸੱਟਾਂ ਵੀ ਲੱਗੀਆਂ ਹਨ। ਉਨ੍ਹਾਂ ਰਾਜ ਦੀ ਮਮਤਾ ਬੈਨਰਜੀ ਸਰਕਾਰ ‘ਤੇ ਸੁਰੱਖਿਆ ਪ੍ਰਤੀ ਗੰਭੀਰ ਨਾ ਹੋਣ ਦਾ ਦੋਸ਼ ਲਾਇਆ ਸੀ।