Westbengal violence mamta banerjee announced : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, “ਬਿਨਾਂ ਕਿਸੇ ਭੇਦਭਾਵ ਦੇ ਮੁਆਵਜ਼ਾ ਦਿੱਤਾ ਜਾਵੇਗਾ। ਜਦੋਂ ਚੋਣ ਕਮਿਸ਼ਨ ਕੋਲ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੀ, ਤਦ ਹਿੰਸਾ ਵਿੱਚ 16 ਲੋਕਾਂ ਦੀ ਮੌਤ ਹੋਈ ਹੈ। ਇਸ ਵਿੱਚ ਅੱਧੇ ਟੀਐਮਸੀ ਅਤੇ ਅੱਧੇ ਭਾਜਪਾ ਦੇ ਸੀ। ਜਦਕਿ ਇੱਕ ਸੰਯੁਕਤ ਮੋਰਚੇ ਨਾਲ ਸਬੰਧਿਤ ਸੀ।” ਬੀਜੇਪੀ ‘ਤੇ ਵਰ੍ਹਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਨੇਤਾ ਇੱਥੇ ਘੁੰਮ ਰਹੇ ਹਨ ਅਤੇ ਲੋਕਾਂ ਨੂੰ ਭੜਕਾ ਰਹੇ ਹਨ। ਨਵੀਂ ਸਰਕਾਰ ਦੇ 24 ਘੰਟੇ ਵੀ ਨਹੀਂ ਹੋਏ, ਉਹ ਚਿੱਠੀਆਂ ਭੇਜ ਰਹੇ ਹਨ, ਉਨ੍ਹਾਂ ਦੀ ਟੀਮ ਆ ਰਹੀ ਹੈ ਅਤੇ ਉਨ੍ਹਾਂ ਦੇ ਨੇਤਾ ਇੱਥੇ ਆ ਰਹੇ ਹਨ। ਉਹ ਫਤਵਾ ਮੰਨਣ ਲਈ ਅਸਲ ਵਿੱਚ ਤਿਆਰ ਨਹੀਂ ਹਨ। ਮੈਂ ਉਨ੍ਹਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਲੋਕਾਂ ਦਾ ਫ਼ਤਵਾ ਪ੍ਰਵਾਨ ਕਰਨ।
ਤੁਹਾਨੂੰ ਦੱਸ ਦੇਈਏ ਕਿ 2 ਮਈ ਨੂੰ ਨਤੀਜਿਆਂ ਦੇ ਐਲਾਨ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਕਈ ਥਾਵਾਂ ‘ਤੇ ਹਿੰਸਾ ਹੋਈ ਸੀ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਤੋਂ ਇੱਕ ਰਿਪੋਰਟ ਤਲਬ ਕੀਤੀ ਹੈ। ਪਰ ਰਾਜ ਸਰਕਾਰ ਨੇ ਹਾਲੇ ਇਹ ਰਿਪੋਰਟ ਨਹੀਂ ਭੇਜੀ ਹੈ। ਇਸ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰਾਲੇ ਨੇ ਚੋਣਾਂ ਤੋਂ ਬਾਅਦ ਹੋਈ ਕਥਿਤ ਹਿੰਸਾ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਰਾਜ ਵਿੱਚ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਚਾਰ ਮੈਂਬਰੀ ਟੀਮ ਬਣਾਈ ਹੈ। ਟੀਮ ਇੱਕ ਵਧੀਕ ਸਕੱਤਰ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਪਹੁੰਚ ਗਈ ਹੈ। ਇੰਨਾ ਹੀ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਪਾਲ ਜਗਦੀਪ ਧਨਖੜ ਤੋਂ ਵੀ ਹਿੰਸਾ ਦੀਆਂ ਘਟਨਾਵਾਂ ਬਾਰੇ ਰਿਪੋਰਟ ਮੰਗੀ ਹੈ। ਰਾਜਪਾਲ ਨੂੰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਜਲਦੀ ਤੋਂ ਜਲਦੀ ਮੰਤਰਾਲੇ ਨੂੰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਇਹ ਵੀ ਦੇਖੋ : ਕਿਸਾਨ ਜੱਥੇਬੰਦੀਆਂ ਦੀ Press Conference Live, ਰਾਜੇਵਾਲ ਨੇ ਕੀਤਾ ਵੱਡਾ ਐਲਾਨ