WHO chief and pm narendra modi: ਕੋਰੋਨਾ ਵਾਇਰਸ ਵਿਰੁੱਧ ਦੇਸ਼ ਭਰ ‘ਚ ਬੀਤੇ 16 ਜਨਵਰੀ ਤੋਂ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਵਿਚ ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ। WHO ਮੁਖੀ ਡਾ. ਟਰੇਡਾਸ ਏ. ਗੇਬਰੇਸਸ ਨੇ ਕੋਰੋਨਾ ਵਿਰੁੱਧ ਵੈਕਸੀਨ ਨਿਰਪੱਖਤਾ ਦਾ ਸਮਰਥਨ ਕਰਨ ਲਈ ਪੀ.ਐੱਮ. ਮੋਦੀ ਦਾ ਧੰਨਵਾਦ ਕੀਤਾ। WHO ਮੁਖੀ ਨੇ ਵੀਰਵਾਰ ਨੂੰ ਕਿਹਾ,ਕੋਵੈਕਸ ਅਤੇ ਕੋਵਿਡ-19 ਵੈਕਸੀਨ ਦੀ ਖੁਰਾਕ ਨੂੰ ਸਾਂਝਾ ਕਰਨ ‘ਚ ਤੁਹਾਡੀ ਵਚਨਬੱਧਤਾ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਸਿਹਤ ਕਰਮੀਆਂ ਅਤੇ ਹੋਰ ਸਮੂਹਾਂ ਦਾ ਟੀਕਾਕਰਨ ਸ਼ੁਰੂ ਕਰਨ ‘ਚ ਮਦਦ ਕਰ ਰਹੀ ਹੈ।ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਹੋਰ ਦੇਸ਼ ਤੁਹਾਡੇ ਉਦਾਹਰਣ ਦਾ ਅਨੁਸਰਨ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਉਕਤ ਨਿਰਮਾਣ ਕੀਤਾ ਗਿਆ। ਬੈਠਕ ਤੋ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਇਹ ਪੁੱਛੇ ਜਾਣ ‘ਤੇ ਕਿ ਕੀ ਲੋਕਾਂ ਨੂੰ ਕੋਵਿਸ਼ੀਲਡ ਜਾਂ ਕੋਵੈਕਸੀਨ ‘ਚੋਂ ਟੀਕਾ ਚੁਣਨ ਦਾ ਬਦਲ ਹੋਵੇਗਾ, ਕੇਂਦਰੀ ਮੰਤਰੀ ਨੇ ਕਿਹਾ ਭਾਰਤ ਨੇ 2 ਟੀਕਿਆਂ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਦੋਵੇਂ ਟੀਕੇ ਪ੍ਰਭਾਵੀ ਹਨ ਅਤੇ ਉਨ੍ਹਾਂ ਦੀ ਸਮਰੱਥਾ ਸਿੱਧ ਹੈ। ਇਹ ਪੁੱਛੇ ਜਾਣ ‘ਤੇ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਉਣ ਦੇ ਪੜਾਅ ‘ਚ ਕੀ ਪ੍ਰਧਾਨ ਮੰਤਰੀ ਕੇਂਦਰੀ ਮੰਤਰੀਆਂ ਨੂੰ ਵੀ ਟੀਕਾ ਲਗਾਇਆ ਜਾਵੇਗਾ, ਜਾਵਡੇਕਰ ਨੇ ਕਿਹਾ ਕਿ ਜੋ ਲੋਕ ਟੀਕਾ ਲਗਵਾਉਣਾ ਚਾਹੁੰਦੇ ਹਨ, ਉਹ ਇਕ ਮਾਰਚ ਤੋਂ ਸ਼ੁਰੂ ਹੋ ਰਹੀ ਮੁਹਿੰਮ ‘ਚ ਲਗਵਾ ਸਕਦੇ ਹਨ।
ਕੇਂਦਰ ਵੱਲੋਂ ਲਾਏ GST ਦਾ ਵਪਾਰੀ ਵਰਗ ਨੇ ਕੀਤਾ ਭਾਰੀ ਵਿਰੋਧ, ਇੱਕ-ਇੱਕ ਕਰਕੇ ਗਿਣਾਈਆਂ ਕਮੀਆਂ