Wifi hotspot on the tikri border : ਨਵੀਂ ਦਿੱਲੀ: ਸਿੰਘੂ ਸਰਹੱਦ ਤੋਂ ਬਾਅਦ ਹੁਣ ਆਪ ਨੇ ਅੰਦੋਲਨਕਾਰੀ ਕਿਸਾਨਾਂ ਲਈ ਟਿਕਰੀ ਬਾਰਡਰ ‘ਤੇ ਵਾਈ-ਫਾਈ ਹੌਟਸਪੌਟਸ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਨੇਤਾ ਰਾਘਵ ਚੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਈ-ਫਾਈ ਕੁਨੈਕਸ਼ਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਸੰਪਰਕ ਬਣਾਈ ਰੱਖਣ ‘ਚ ਮਦਦ ਕਰੇਗਾ। ਆਮ ਆਦਮੀ ਪਾਰਟੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆਈ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਵਾਰ ਸਿੰਘੂ ਸਰਹੱਦ ਦਾ ਦੌਰਾ ਕਰ ਚੁੱਕੇ ਹਨ ਅਤੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਿਰ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਭਾਵੇਂ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਟਾਲ ਮਟੋਲ ਦਾ ਰਵੱਈਆ ਅਪਣਾ ਰਹੀ ਹੈ, ਪਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਮੰਗ ਤੋਂ ਪਿੱਛੇ ਨਹੀਂ ਹੱਟਣਗੇ। ਕਿਸਾਨਾਂ ਦੀ ਤਰਫ਼ੋਂ ਗੱਲਬਾਤ ਵਿੱਚ ਸ਼ਾਮਿਲ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ਨੇ ਵੀ ਅਜਿਹਾ ਹੀ ਰਵੱਈਆ ਪ੍ਰਗਟਾਇਆ। ਬਹਿਰਾਮਕੇ ਨੇ ਆਪਣੀ ਮੇਜ਼ ਉੱਤੇ ਡਾਇਰੀ ਉੱਤੇ ਪੰਜਾਬੀ ਵਿੱਚ ਲਿਖਿਆ ਸੀ ਕਿ ਜਾਂ ਮਰਾਂਗੇ ਜਾਂ ਜਿੱਤਾਂਗੇ। ਕਿਸਾਨ ਨੇਤਾਵਾਂ ਦੀ ਦ੍ਰਿੜਤਾ ਇਹ ਦਰਸਾ ਰਹੀ ਹੈ ਕਿ ਭਾਵੇਂ ਸਰਕਾਰ ਗੱਲਬਾਤ ਨੂੰ ਲੰਬਾ ਖਿੱਚ ਕੇ ਗੱਲਬਾਤ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ ਅਤੇ ਅੰਦੋਲਨਕਾਰੀਆਂ (ਫਾਰਮਰ ਪ੍ਰੋਟੈਸਟ) ਨੂੰ ਤੋੜਨ ਦੀ ਕੋਸ਼ਿਸ ਕਰ ਸਕਦੀ ਹੈ, ਪਰ ਉਹ ਟੁੱਟਣ ਵਾਲੇ ਨਹੀਂ ਹਨ। ਇਸ ਤੋਂ ਪਹਿਲਾ ਕਿਸਾਨਾਂ ਮੈ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ, ਕਿਸਾਨਾਂ ਵਲੋਂ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ ਸੀ।
ਇਹ ਵੀ ਦੇਖੋ : ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,