ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਯਾਨੀ ਸੋਮਵਾਰ ਨੂੰ ਆਗਾਜ਼ ਹੋ ਗਿਆ ਹੈ । ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਲੋਕ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨ ਦਾ ਬਿੱਲ ਪੇਸ਼ ਕੀਤਾ ਗਿਆ, ਜੋ ਕਿ ਪਾਸ ਵੀ ਹੋ ਗਿਆ ਹੈ।
ਇਸ ਤੋਂ ਬਾਅਦ ਕਾਂਗਰਸ ਤੇ ਹੋਰ ਵਿਰੋਧੀ ਧਿਰਾਂ ਵੱਲੋਂ ਕਾਨੂੰਨ ਵਾਪਸੀ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਅਰੇਬਾਜ਼ੀ ਦੇ ਮੱਦੇਨਜ਼ਰ ਲੋਕਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਕੁੱਝ ਹੀ ਸਮੇਂ ਵਿੱਚ, ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਬਿੱਲ ‘ਤੇ ਸਦਨ ‘ਚ ਚਰਚਾ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: