ਅੱਜ ਯਾਨੀ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਇੱਕ ਵਾਰ ਫਿਰ ਹੰਗਾਮਾ ਹੋਣ ਦੀ ਸੰਭਾਵਨਾ ਹੈ। 11 ਵਜੇ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਰਾਹੁਲ ਨੇ ਟਵੀਟ ਕਰ ਕਿਹਾ ਕਿ ਅੱਜ ਸੰਸਦ ‘ਚ ਅੰਨਦਾਤਾ ਦੇ ਨਾਂ ‘ਤੇ ਸੂਰਜ ਚੜ੍ਹਨਾ ਹੈ।
ਲੋਕ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਦੋ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਉਣ ਅਤੇ ਅੱਠ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਮੀਟਿੰਗ ਕਰਨ ਦੀ ਯੋਜਨਾ ਵੀ ਬਣਾਈ ਹੈ।
ਵੀਡੀਓ ਲਈ ਕਲਿੱਕ ਕਰੋ -: