ਦੇਸ਼ ਵਿੱਚ ਇਨ੍ਹੀਂ ਦਿਨੀਂ ਗਰਮੀ ਦਾ ਕਹਿਰ ਸਿਖਰਾਂ ‘ਤੇ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਬਹੁਤ ਔਖਾ ਹੋ ਗਿਆ ਹੈ। ਗਰਮੀ ਦੇ ਕਹਿਰ ਕਾਰਨ ਬਹੁਤ ਸਾਰੇ ਲੋਕ ਲੂ ਦੀ ਚਪੇਟ ਵਿੱਚ ਆ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਗਰਮੀ ਕਾਰਨ ਬੇਹੋਸ਼ ਹੋਈ ਇੱਕ ਔਰਤ ਦੀ ਮਦਦ ਕਰਦੀ ਨਜ਼ਰ ਆ ਰਹੀ ਹੈ। ਮਹਿਲਾ ਪੁਲਿਸ ਮੁਲਾਜ਼ਮ ਵੱਲੋਂ ਦਿਖਾਇ ਗਈ ਇਨਸਾਨੀਅਤ ਨੇ ਯੂਜ਼ਰਸ ਦਾ ਦਿਲ ਜਿੱਤ ਲਿਆ ਹੈ।
ਦੱਸ ਦੇਈਏ ਕਿ ਵਾਇਰਲ ਹੋ ਰਹੀ ਇਹ ਵੀਡੀਓ ਗੁਜਰਾਤ ਦੇ ਕੱਚ ਦੀ ਹੈ, ਜਿੱਥੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਇੱਕ 86 ਸਾਲਾਂ ਬਜ਼ੁਰਗ ਔਰਤ ਨੂੰ ਪਿੱਠ ‘ਤੇ ਲੈ ਕੇ ਜਾਂਦੀ ਨਜ਼ਰ ਆ ਰਹੀ ਹੈ। ਇਸ ਮਹਿਲਾ ਮੁਲਾਜ਼ਮ ਨੇ ਝੁਲਸਦੀ ਹੋਈ ਗਰਮੀ ਵਿੱਚ ਬਜ਼ੁਰਗ ਮਹਿਲਾ ਨੂੰ ਆਪਣੇ ਮੋਢਿਆਂ ‘ਤੇ ਬਿਠਾ ਕੇ 5 ਕਿਲੋਮੀਟਰ ਪੈਦਲ ਚੱਲ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ।
ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹੋ ਰਹੇ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਯੂਜ਼ਰਸ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਇੱਕ IAS ਅਧਿਕਾਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਹ ਵੀਡੀਓ ਸਾਂਝੀ ਕਰਦਿਆਂ ਲਿਖਿਆ ‘ਗੁਜਰਾਤ ਦੀ ਮਹਿਲਾ ਕਾਂਸਟੇਬਲ ਨੇ ਸਿਹਤ ਖਰਾਬ ਹੋਣ ਕਾਰਨ ਕੱਛ ਵਿੱਚ ਇੱਕ 86 ਸਾਲਾਂ ਬਜ਼ੁਰਗ ਮਹਿਲਾ ਨੂੰ ਆਪਣੀ ਪਿੱਠ ‘ਤੇ ਚੁੱਕ ਕੇ ਝੁਲਸਦੀ ਗਰਮੀ ਵਿੱਚ 5 ਕਿਲੋਮੀਟਰ ਪੈਦਲ ਚੱਲ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -: