ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਲੋਕਾਂ ਦੀ ਸ਼ਲਾਘਾ ਕੀਤੀ ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੀਵਨ ਬਚਾਉਣ ਲਈ ਸਾਰੇ ਯਤਨ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਨਸ਼ਾ ਆਪਣੇ ਨਾਲ ਹਨੇਰਾ, ਵਿਨਾਸ਼ ਅਤੇ ਤਬਾਹੀ ਲਿਆਉਂਦਾ ਹੈ। ਆਓ ਅਸੀਂ ਨਸ਼ਿਆਂ ‘ਤੇ ਤੱਥ ਸਾਂਝੇ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈਏ ਤੇ ਨਸ਼ਾ ਮੁਕਤ ਭਾਰਤ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰੀਏ। ਯਾਦ ਰੱਖੋ- ਨਸ਼ਾ ਨਾ ਤਾਂ ਕੂਲ ਹੁੰਦਾ ਹੈ ਅਤੇ ਨਾ ਹੀ ਕੋਈਸਟਾਈਲ ਸਟੇਟਮੈਂਟ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹਰ ਤਰ੍ਹਾਂ ਦੇ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੀ ਹੈ । ਉਨ੍ਹਾਂ ਨੇ ਭਾਰਤ ਵਿੱਚ ਨਸ਼ਾਖੋਰੀ ਦੇ ਖਾਤਮੇ ਲਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਜਵਾਨਾਂ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।
ਦਰਅਸਲ, ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ, “ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹਰ ਤਰ੍ਹਾਂ ਦੇ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੀ ਹੈ । ਮੈਂ ਭਾਰਤ ਵਿੱਚ ਨਸ਼ੀਲੀਆਂ ਦਵਾਈਆਂ ਦੇ ਖਤਰੇ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਸਾਡੇ ਨਾਰਕੋਟਿਕਸ ਬਿਊਰੋ ਦੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”
ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਨੇ ਨਸ਼ੀਲੀਆਂ ਦਵਾਈਆਂ ਦੇ ਵਪਾਰ ਤੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਦੀਆਂ ਕੋਸ਼ਿਸ਼ਾਂ ਦੇ ਤਾਲਮੇਲ ਲਈ 26 ਜੂਨ ਨੂੰ ਵਿਸ਼ਵ ਡਰੱਗ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਸੀ । ਇਹ ਦਿਵਸ ਨਸ਼ਿਆਂ ਦੀ ਸਮੱਸਿਆ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਨਸ਼ਾਖੋਰੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।