ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹੁਣ ਪਹਿਲਵਾਨਾਂ ਨੇ 23 ਮਈ ਨੂੰ ਪ੍ਰਦਰਸ਼ਨ ਦਾ ਇੱਕ ਮਹੀਨਾ ਪੂਰਾ ਹੋਣ ’ਤੇ ਇੰਡੀਆ ਗੇਟ ’ਤੇ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ।
ਸਾਕਸ਼ੀ ਮਲਿਕ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਪ੍ਰਤੀਨਿਧੀ ਵਜੋਂ ਮਹਿਮ ਦੇ ਚੌਬੀਸੀ ਚਬੂਤਰਾ ਵਿਖੇ ਹੋ ਰਹੀ ਖਾਪ ਪੰਚਾਇਤ ‘ਚ ਪਹੁੰਚੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਧਰਨੇ ਨੂੰ 29 ਦਿਨ ਹੋ ਗਏ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਦਰਅਸਲ, ਵਿਰੋਧ ਦੀ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਐਤਵਾਰ ਨੂੰ ਸਾਰੇ ਖਾਪਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਮਹਾਪੰਚਾਇਤ ‘ਚ ਸਾਕਸ਼ੀ ਮਲਿਕ ਦੇ ਨਾਲ ਉਨ੍ਹਾਂ ਦੇ ਪਤੀ ਅਤੇ ਪਹਿਲਵਾਨ ਸਤਿਆਵਰਤ ਕਾਦਿਆਨ ਵੀ ਪਹੁੰਚੇ। ਖਾਪ ਪੰਚਾਇਤ ਵਿੱਚ ਹੋਰ ਔਰਤਾਂ ਵੀ ਪਹੁੰਚ ਰਹੀਆਂ ਹਨ। ਖਾਪ ਦੇ ਸਾਹਮਣੇ ਆਪਣੀ ਗੱਲ ਰੱਖਦੇ ਹੋਏ ਸਾਕਸ਼ੀ ਨੇ ਕਿਹਾ ਕਿ ਉਸ ਨੂੰ ਵਿਸ਼ੇਸ਼ ਸਹਿਯੋਗ ਦੀ ਲੋੜ ਹੈ। ਮਹੀਨਾ ਬੀਤਣ ਦੇ ਕਰੀਬ ਹੈ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਸਾਕਸ਼ੀ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਫੈਡਰੇਸ਼ਨ ਵਿੱਚੋਂ ਕੱਢਿਆ ਜਾਵੇ। ਉਹ ਖਿਡਾਰੀਆਂ ਦੇ ਮੈਡਲਾਂ ਦੀ ਕੀਮਤ 15 ਰੁਪਏ ਦੱਸ ਰਿਹਾ ਹੈ। ਉਸ ਦੇ ਅਜਿਹੇ ਬਿਆਨ ਉਸ ਦੀ ਮਾਨਸਿਕਤਾ ‘ਤੇ ਸਵਾਲ ਖੜ੍ਹੇ ਕਰਦੇ ਹਨ। ਸਾਕਸ਼ੀ ਨੇ ਕਿਹਾ ਕਿ ਖਾਪ ਮੰਚ ਦੇ ਸਾਰੇ ਲੋਕਾਂ ਨੂੰ ਕੈਂਡਲ ਮਾਰਚ ਵਿੱਚ ਆ ਕੇ ਸਾਡਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਇਹ ਲੜਾਈ ਸ਼ਾਂਤੀ ਨਾਲ ਲੜਨੀ ਪਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵਿਨੇਸ਼ ਫੋਗਾਟ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਾਡੇ ਬਜ਼ੁਰਗ ਵੱਡਾ ਫੈਸਲਾ ਲੈ ਸਕਦੇ ਹਨ। ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ। ਇਸ ਨਾਲ ਦੇਸ਼ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ 13 ਮਹੀਨੇ ਚੱਲਿਆ ਤਾਂ ਦੇਸ਼ ਦਾ ਨੁਕਸਾਨ ਹੋਇਆ। ਜੇਕਰ ਅਜਿਹਾ ਕੋਈ ਹੋਰ ਅੰਦੋਲਨ ਹੋਇਆ ਤਾਂ ਯਕੀਨਨ ਦੇਸ਼ ਦਾ ਨੁਕਸਾਨ ਹੋਵੇਗਾ।