ਦਿੱਲੀ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਐਤਵਾਰ ਨੂੰ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਦੇ ਲਈ ਕੂਚ ਕੀਤਾ। ਦਿੱਲੀ ਪੁਲਿਸ ਨੇ ਇਸ ਮਹਾਪੰਚਾਇਤ ਦੀ ਆਗਿਆ ਨਹੀਂ ਦਿੱਤੀ ਹੈ। ਨਵੀਂ ਸੰਸਦ ਵੱਲ ਕੂਚ ਕਰਦੇ ਸਮੇਂ ਪਹਿਲਵਾਨ ਕੁਝ ਬੈਰੀਕੇਡਸ ਤੋੜ ਕੇ ਅੱਗੇ ਲੰਘ ਗਏ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਹਿਲਵਾਨ ਬਜਰੀਂਗ ਪੁਨੀਆ ਨੇ ਕਿਹਾ ਕਿ ਕੀ ਇਹ ਲੋਕਤੰਤਰ ਹੈ, ਅਸੀਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਾਂ ਤੇ ਸਾਡੇ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ। ਸਾਨੂੰ ਗੋ.ਲੀ ਹੀ ਮਾਰ ਦਿਓ।
ਪਹਿਲਵਾਨ ਬਜਰੰਗ ਪੁਨੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਸੀਂ 11.30 ਵਜੇ ਨਵੀਂ ਸੰਸਦ ਵੱਲ ਕੂਚ ਕਰਾਂਗੇ। ਮੈਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਾਂਗਾ ਕਿ ਅਸੀਂ ਸ਼ਾਂਤੀਪੂਰਵਕ ਜਾਵਾਂਗੇ, ਸਾਨੂੰ ਪਰੇਸ਼ਾਨ ਨਾ ਕੀਤਾ ਜਾਵੇ। ਸਾਰਿਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ। ਪੁਨੀਆ ਨੇ ਇਲਜ਼ਾਮ ਲਗਾਇਆ ਸੀ ਕਿ ਪੁਲਿਸ ਦੇ ਅਧਿਕਾਰੀ ਉਨ੍ਹਾਂ ਨਾਲ ਮਾੜਾ ਸਲੂਕ ਕਰ ਰਹੇ ਹਨ। ਪਰਿਵਾਰਾਂ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ, SIT ਗਠਿਤ, ਤੁਰੰਤ ਦਰਜ ਹੋਵੇਗੀ FIR
ਦੱਸ ਦੇਈਏ ਕਿ ਮਹਾਪੰਚਾਇਤ ਹਰਿਆਣਾ, ਯੂਪੀ ਤੇ ਪੰਜਾਬ ਸਣੇ ਕਈ ਰਾਜਾਂ ਦੇ ਕਿਸਾਨ ਸ਼ਾਮਿਲ ਹੋਣਗੇ। ਇਸਦੇ ਚਲਦਿਆਂ ਦਿੱਲੀ ਪੁਲਿਸ ਨੇ ਸਿੰਘੂ ਤੇ ਟਿਕਰੀ ਬਾਰਡਰ ‘ਤੇ ਬੈਰੀਕੇਡਿੰਗ ਕਰ ਦਿੱਤੀ ਹੈ। ਦਿੱਲੀ ਵਿੱਚ 2 ਮੈਟਰੋ ਸਟੇਸ਼ਨ ਦੇ ਸਾਰੇ ਐਂਟਰੀ ਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: