ਰਾਸ਼ਟਰੀ ਰਾਜਧਾਨੀ ‘ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਸ਼ੁੱਕਰਵਾਰ ਨੂੰ ਇਕ ਵਾਰ ਫਿਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਬੀਤੀ ਰਾਤ ਯਮੁਨਾ ਦਾ ਪਾਣੀ ਫਿਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਆ ਗਿਆ। ਜਿਸ ਕਾਰਨ ਹੜ੍ਹ ਪ੍ਰਭਾਵਿਤ ਲੋਕ ਸਿਗਨੇਚਰ ਬ੍ਰਿਜ ਨੇੜੇ ਰਾਹਤ ਕੈਂਪ ਵਿੱਚ ਸ਼ਰਨ ਲੈ ਰਹੇ ਹਨ।
ਕੇਂਦਰੀ ਜਲ ਕਮਿਸ਼ਨ (ਸੀਡਬਲਿਊਸੀ) ਦੇ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਯਮੁਨਾ ਦਾ ਪਾਣੀ ਦਾ ਪੱਧਰ 205.34 ਮੀਟਰ ਤੱਕ ਪਹੁੰਚ ਗਿਆ ਸੀ, ਜੋ ਰਾਤ ਤੱਕ ਹੋਰ ਵਧ ਗਿਆ। ਕੇਂਦਰੀ ਜਲ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅੱਜ ਸਵੇਰੇ 5 ਵਜੇ ਯਮੁਨਾ ਦੇ ਪਾਣੀ ਦਾ ਪੱਧਰ 205.44 ਮੀਟਰ ਤੱਕ ਪਹੁੰਚ ਗਿਆ। ਹੁਣ ਸਵੇਰੇ 8 ਵਜੇ ਤੱਕ ਇਸ ਦੇ 205.18 ਮੀਟਰ ਤੱਕ ਘੱਟਣ ਦੀ ਉਮੀਦ ਹੈ। ਜਦੋਂ ਕਿ ਯਮੁਨਾ ਦਾ ਜਲ ਪੱਧਰ ਸ਼ੁੱਕਰਵਾਰ ਸਵੇਰੇ 205.34 ਮੀਟਰ ‘ਤੇ ਸੀ ਅਤੇ ਵੀਰਵਾਰ ਨੂੰ 205.30 ਮੀਟਰ ਪਾਣੀ ਦਾ ਪੱਧਰ ਦਰਜ ਕੀਤਾ ਗਿਆ। ਜਿਸ ਸਬੰਧੀ ਦਿੱਲੀ ਸਰਕਾਰ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਕਾਰਨ ਪਾਣੀ ਦਾ ਪੱਧਰ ਵਧਿਆ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਕਾਰਨ ਪਿਛਲੇ ਦੋ-ਤਿੰਨ ਦਿਨਾਂ ਤੋਂ ਪਾਣੀ ਦੇ ਪੱਧਰ ਵਿੱਚ ਮਾਮੂਲੀ ਉਤਰਾਅ-ਚੜ੍ਹਾਅ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਪਿਛਲੇ ਅੱਠ ਦਿਨਾਂ ਤੋਂ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਹਿਣ ਤੋਂ ਬਾਅਦ ਮੰਗਲਵਾਰ ਰਾਤ ਅੱਠ ਵਜੇ ਯਮੁਨਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਗਿਆ। ਬੁੱਧਵਾਰ ਸਵੇਰੇ 5 ਵਜੇ ਇਹ ਘੱਟ ਕੇ 205.22 ਮੀਟਰ ਹੋ ਗਿਆ, ਜਿਸ ਤੋਂ ਬਾਅਦ ਪਾਣੀ ਦਾ ਪੱਧਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਅਤੇ ਇਹ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਲੱਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਯਾਨੀ 22 ਜੁਲਾਈ ਨੂੰ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿਸ ਕਾਰਨ ਹੁਣ ਯਮੁਨਾ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ। ਜੇਕਰ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਲੋਕਾਂ ਨੂੰ ਲੰਬੇ ਸਮੇਂ ਤੱਕ ਰਾਹਤ ਕੈਂਪਾਂ ਵਿੱਚ ਰਹਿਣਾ ਪੈ ਸਕਦਾ ਹੈ। ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਦੀ ਰਫ਼ਤਾਰ ਮੱਠੀ ਰਹੇਗੀ। ਇਸ ਤੋਂ ਇਲਾਵਾ ਹੜ੍ਹ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।