Yogi Adityanath cancels Ayodhya visit: ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਆਪਣਾ ਅਯੁੱਧਿਆ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਅਧਿਕਾਰਿਕ ਰੂਪ ਨਾਲ ਉਨ੍ਹਾਂ ਦੇ ਪ੍ਰੋਗਰਾਮ ਨੂੰ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਕਮਲਾ ਰਾਣੀ ਦੀ ਮੌਤ ਤੋਂ ਬਾਅਦ ਇਸ ਦੌਰੇ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ । ਕਮਲਾ ਰਾਣੀ ਕੋਰੋਨਾ ਨਾਲ ਸੰਕਰਮਿਤ ਸੀ ।
ਦੱਸ ਦੇਈਏ ਕਿ 5 ਅਗਸਤ ਨੂੰ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਨ ਕੀਤਾ ਜਾਣਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਯੁੱਧਿਆ ਆਉਣਗੇ । ਪ੍ਰਸ਼ਾਸਨ ਇਸ ਬਾਰੇ ਬਹੁਤ ਸੁਚੇਤ ਹੈ। ਇਸ ਤੋਂ ਇਲਾਵਾ ਕੋਰੋਨਾ ਦੀ ਲਾਗ ਦੇ ਜੋਖਮ ਕਾਰਨ ਤਿਆਰੀਆਂ ਵਿੱਚ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਸੀਐੱਮ ਯੋਗੀ ਨੇ ਇਹ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਅਯੁੱਧਿਆ ਜਾਣਾ ਸੀ। ਹਾਲਾਂਕਿ ਕਮਲਾ ਰਾਣੀ ਦੀ ਮੌਤ ਕਾਰਨ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਰੱਦ ਕਰ ਦਿੱਤਾ।
ਦੱਸ ਦੇਈਏ ਕਿ ਕਮਲਾ ਰਾਣੀ ਵਰੁਣ ਪਿਛਲੇ ਸਾਲ ਹੀ ਯੋਗੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੀ ਸੀ ਅਤੇ ਤਕਨੀਕੀ ਸਿੱਖਿਆ ਵਿਭਾਗ ਦੀ ਜਿੰਮੇਵਾਰੀ ਉਨ੍ਹਾਂ ਦੇ ਮੋਢਿਆਂ ‘ਤੇ ਸੀ। ਮੁੱਖ ਮੰਤਰੀ ਯੋਗੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਸੋਗ ਜ਼ਾਹਰ ਕੀਤਾ ਹੈ । ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, “ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੇਰੇ ਸਹਿਯੋਗੀ ਕੈਬਨਿਟ ਮੰਤਰੀ ਸ੍ਰੀਮਤੀ ਕਮਲ ਰਾਣੀ ਵਰੁਣ ਜੀ ਦੇ ਅਚਨਚੇਤ ਦਿਹਾਂਤ ਬਾਰੇ ਜਾਣਕਾਰੀ ਪ੍ਰੇਸ਼ਾਨ ਕਰਨ ਵਾਲੀ ਹੈ। ਰਾਜ ਨੇ ਅੱਜ ਇੱਕ ਸਮਰਪਿਤ ਜਨਤਕ ਨੇਤਾ ਨੂੰ ਗੁਆ ਦਿੱਤਾ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀਆਂ ਸੰਵੇਦਨਾਵਾਂ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ”