ਪਿਛਲੇ ਦੋ ਮਹੀਨਿਆਂ ਤੋਂ, ਭਾਰਤ ਕੋਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ। ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਹਰ ਪਾਸੇ ਕੋਰੋਨਾ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ।
ਕੋਰੋਨਾ ਦੇ ਇਸ ਸੰਕਟ ਸਮੇ ਸਿਹਤ ਸੰਭਾਲ ਦੀਆ ਜਰੂਰੀ ਵਸਤੂਆਂ ਦੀ ਵੀ ਕਾਫੀ ਕਮੀ ਆ ਰਹੀ ਹੈ, ਕੀਤੇ ਹਸਪਤਾਲ ਵਿੱਚ ਬੈੱਡ ਨਹੀਂ ਹਨ ਤਾਂ ਕੀਤੇ ਆਕਸੀਜਨ ਇਸ ਦੇ ਬਾਅਦ ਹੁਣ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਜੋ ਇਨ੍ਹਾਂ ਜਰੂਰਤਾਂ ਨੂੰ ਪੂਰਾ ਕਾਰਨ ਦੇ ਲਈ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਕੰਮ ਕਰ ਰਹੀਆਂ ਹਨ। ਇਸੇ ਤਰਾਂ ਅਜਿਹੀ ਮੁਸ਼ਕਿਲ ਸਥਿਤੀ ਵਿੱਚ ਹੁਣ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਯੁਵਰਾਜ ਸਿੰਘ ਦੀ ਫਾਉਂਡੇਸ਼ਨ ਯੂਵੀਕੈਨ ਨੇ ਭਾਰਤ ਵਿੱਚ ਕੋਵਿਡ -19 ਦੇ ਮਰੀਜ਼ਾਂ ਦੀ ਦੇਖਭਾਲ ਲਈ ਵੱਖ-ਵੱਖ ਹਸਪਤਾਲਾਂ ਵਿੱਚ 1000 ਬੈੱਡ ਲਗਵਾਉਣ ਦਾ ਐਲਾਨ ਕੀਤਾ ਹੈ।
ਯੂਵੀਕੈਨ ਨੇ ਕਿਹਾ ਕਿ ਇਹ ਪਹਿਲ ਵਨਡਿਜਿਟਲ ਇੰਟਰਟੇਨਮੈਂਟ ਨਾਲ ਸਾਂਝੇਦਾਰੀ ਵਿੱਚ ਸ਼ੁਰੂ ਕੀਤੀ ਜਾਏਗੀ। ਇਸਦਾ ਉਦੇਸ਼ ਕੋਵਿਡ -19 ਮਰੀਜ਼ਾਂ ਦੀ ਚੰਗੀ ਦੇਖਭਾਲ ਲਈ ਆਕਸੀਜਨ ਸਹੂਲਤਾਂ, ਵੈਂਟੀਲੇਟਰਾਂ ਅਤੇ ਬੀਆਈਪੀਏਪੀ ਮਸ਼ੀਨਾਂ ਅਤੇ ਹੋਰ ਜ਼ਰੂਰੀ ਡਾਕਟਰੀ ਉਪਕਰਣਾਂ ਨਾਲ ਲੈਸ ਬੈੱਡ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਇਹ ਸੰਸਥਾ ਸਰਕਾਰੀ ਹਸਪਤਾਲਾਂ ਨੂੰ ਸੁਧਾਰਨ ‘ਤੇ ਵੀ ਕੰਮ ਕਰੇਗੀ।
ਇਹ ਵੀ ਪੜ੍ਹੋ : ਗੋਂਡਾ ‘ਚ ਸਿਲੰਡਰ ਬਲਾਸਟ ਹੋਣ ਕਾਰਨ 2 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, 4 ਬੱਚਿਆਂ ਸਣੇ 8 ਲੋਕਾਂ ਦੀ ਮੌਤ
ਯੂਵੀਕੈਨ ਨੇ ਦਿੱਲੀ ਐਨਸੀਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਉਤਰਾਖੰਡ, ਰਾਜਸਥਾਨ, ਤੇਲੰਗਾਨਾ, ਕਰਨਾਟਕ ਅਤੇ ਮੱਧ ਪ੍ਰਦੇਸ਼ ਦੇ ਹਸਪਤਾਲਾਂ ਵਿੱਚ ਬੈੱਡ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਯੁਵਰਾਜ ਨੇ ਕਿਹਾ ਕਿ ਕੋਵਿਡ -19 ਦੀ ਦੂਜੀ ਲਹਿਰ ਵਿਨਾਸ਼ਕਾਰੀ ਰਹੀ ਹੈ। ਯੁਵਰਾਜ ਨੇ ਇੱਕ ਬਿਆਨ ਵਿੱਚ ਕਿਹਾ, “ਅਸੀਂ ਸਾਰੇ ਆਪਣੇ ਅਜ਼ੀਜ਼ਾਂ ਨੂੰ ਗੁਆ ਚੁੱਕੇ ਹਾਂ ਅਤੇ ਅਣਗਿਣਤ ਲੋਕਾਂ ਨੂੰ ਆਕਸੀਜਨ, ਆਈਸੀਯੂ ਬੈੱਡ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਸੰਘਰਸ਼ ਕਰਦੇ ਵੇਖਿਆ ਹੈ। ਮੈਂ ਇਸ ਤੋਂ ਵੀ ਬਹੁਤ ਪ੍ਰਭਾਵਿਤ ਹੋਇਆ ਅਤੇ ਮਹਿਸੂਸ ਕੀਤਾ ਕਿ ਸਾਨੂ ਅਣਥੱਕ ਮਿਹਨਤ ਕਰ ਰਹੇ ਆਪਣੇ ਸਿਹਤ ਸੰਭਾਲ ਪ੍ਰਦਾਤਾ ਅਤੇ ਉਸੇ ਸਮੇਂ, ਕੇਂਦਰ ਅਤੇ ਰਾਜ ਸਰਕਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਦੌਰਾਨ ਵੀ ਯੁਵਰਾਜ ਸਿੰਘ ਲੋਕਾਂ ਦੀ ਮਦਦ ਲਈ ਅੱਗੇ ਆਏ ਸਨ।
ਇਹ ਵੀ ਦੇਖੋ : ਗੈਸ ਸਿਲੰਡਰ ਦੀ ਕੀਮਤ ‘ਚ 122 ਰੁਪਏ ਦੀ ਕਟੌਤੀ, ਕੀ ਤੁਹਾਨੂੰ ਵੀ ਮਿਲੇਗਾ ਫਾਇਦਾ ? ਸੁਣੋ ਵੱਡਾ ਅਪਡੇਟ