ਕਪੂਰਥਲਾ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਹਾਈਕੋਰਟ ਵਿੱਚ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਇਸ ਤੋਂ ਬਾਅਦ ਹੀ ਨਵਦੀਪ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਨਵਦੀਪ ਸਿੰਘ ਕਰੀਬ 100 ਦਿਨਾਂ ਤੋਂ ਫਰਾਰ ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਦੋਸਤ ਮਾਨਵਦੀਪ ਸਿੰਘ ਨੇ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੇ ਨਜ਼ਦੀਕੀਆਂ ‘ਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਹਨ।
\
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਮਾਨਵਦੀਪ ਸਿੰਘ ਉੱਪਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਇਲਾਵਾ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ। ਪੰਜਾਬ ਪੁਲਿਸ ਇਸ ਮਾਮਲੇ ਨੂੰ ਛਿੱਕੇ ਟੰਗਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਪਣੇ ਅਫਸਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਜੇਕਰ ਪੁਲਿਸ ਮਾਮਲੇ ‘ਚ ਕੁਝ ਨਹੀਂ ਕਰਦੀ ਤਾਂ ਦੋਸ਼ੀ ਨੂੰ ਆਪਣੇ-ਆਪ ਜ਼ਮਾਨਤ ਮਿਲ ਜਾਵੇਗੀ। ਇਸ ਲਈ ਮਾਮਲੇ ਦੀ ਕਿਸੇ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।