ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਉਨ੍ਹਾਂ ਦਾ ਹਸਪਤਾਲ ‘ਚ ਮੈਡੀਕਲ ਕਰਵਾਇਆ ਗਿਆ, ਜਿਸ ‘ਚ ਉਨ੍ਹਾਂ ਨੂੰ ਅਨਫਿੱਟ ਕਰਾਰ ਦਿੱਤਾ ਗਿਆ। ਸਿੱਧੂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਸਿੱਧੂ ਦੀ ਪੇਸ਼ੀ ਨੂੰ ਲੈ ਕੇ ਅਦਾਲਤ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਦੱਸ ਦੇਈਏ ਕਿ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ। ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਅਰਜ਼ੀ ਵਿੱਚ ਨ੍ਹਾਂਸ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ।
ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਮੰਤਰੀ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨ ਨੂੰ ਝਟਕਾ, ਬੱਲੇਬਾਜ਼ ਸ਼ਾਨ ਮਸੂਦ ਦੇ ਸਿਰ ‘ਚ ਲੱਗੀ ਸੱਟ
ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਲਈ ਸੁਪਰਡੈਂਟ ਜੇਲ੍ਹ ਨੂੰ ਪੱਤਰ ਲਿਖਿਆ ਸੀ। ਸਿੱਧੂ ਨੇ ਲਿਖਿਆ ਕਿ ਉਨ੍ਹਾਂ ਨੇ 21 ਅਕਤੂਬਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ। 20 ਮਈ 2022 ਨੂੰ ਜੇਲ੍ਹ ਵਿੱਚ ਹੋਣ ਤੋਂ ਦੋ ਦਿਨ ਬਾਅਦ ਹੀ ਉਨ੍ਹਾਂ ਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਸੀ। ਇਸ ਤੋਂ ਪਹਿਲਾਂ ਉਹ ਪੀਜੀਆਈ ਚੈੱਕਅਪ ਲਈ ਗਏ ਸਨ ਪਰ ਇਸ ਨੂੰ ਗੁਪਤ ਰੱਖਿਆ ਗਿਆ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: