ਸੂਬੇ ਵਿਚ ਨਸ਼ੇ ‘ਤੇ ਨਕੇਲ ਕੱਸਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦਰਮਿਆਨ ਜ਼ਿਲ੍ਹਾ ਨਵਾਂਸ਼ਹਿਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੀਆਈਏ ਸਟਾਫ ਨੂੰ ਪਿੰਡ ਮਹਲਾਂ ਤੋਂ ਇੱਕ ਟਰੱਕ ਤੋਂ 38 ਕਿਲੋ ਹੈਰੋਇਨ ਬਰਾਮਦ ਹੋਈ ਹੈ ਜਿਸ ਦੇ ਬਾਅਦ ਪੁਲਿਸ ਨੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਲੁਧਿਆਣਾ ਰੇਂਜ ਦੇ ਆਈਜੀ ਐੱਸੈੱਸ ਪਰਮਾਰ ਵੱਲੋਂ ਨਵਾਂਸ਼ਹਿਰ ਮੁੱਖ ਦਫਤਰ ਵਿਚ ਆਯੋਜਿਤ ਪ੍ਰੈੱਸ ਵਾਰਤਾ ਵਿਚ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਚੌਰ ਕਸਬੇ ਦਾ ਇਕ ਗੈਂਗਸਟਰ, ਜੋ ਫਿਲਹਾਲ ਪੁਲਿਸ ਹਿਰਾਸਤ ਤੋਂ ਬਾਹਰ ਹੈ, ਉਸ ਦੇ ਸਾਥੀਆਂ ਵੱਲੋਂ ਨਸ਼ੇ ਦੀ ਤਸਕਰੀ ਕੀਤੀ ਜਾਣੀ ਸੀ। ਉਨ੍ਹਾਂ ਦੀ ਪਛਾਣ ਸੋਮਨਾਥ ਤੇ ਕੁਲਵਿੰਦਰ ਰਾਮ ਉਰਫ ਕਿੰਦਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨ ‘ਤੇ ਕੀਤਾ ਹਮਲਾ, ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਸਕਰਾਂ ਨੇ ਨਸ਼ਾ ਗੁਜਰਾਤ ਤੋਂ ਮੰਗਵਾਇਆ ਸੀ ਜਿਸ ਨੂੰ ਵੱਖ-ਵੱਖ ਸੂਬਿਆਂ ਵਿਚ ਸਪਲਾਈ ਕੀਤਾ ਜਾਣਾ ਸੀ। ਉਥੇ ਗੈਂਗਸਟਰ ਤੇ ਸਪਲਾਇਰ ਸੋਨੂੰ ਖਤਰ ਨੇ ਇਨ੍ਹਾਂ ਦੋਵਾਂ ਨੂੰ ਨਸ਼ੇ ਦੀ ਖੇਪ ਲੈਣ ਦੇ ਬਦਲੇ 14 ਲੱਖ ਰੁਪਏ ਤੋਂ ਉਪਰ ਦੀ ਰਕਮ ਦਿੱਤੀ ਸੀ। ਪੁਲਿਸ ਮੁਤਾਬਕ ਸੋਨੂੰ ਖਤਰੀ ਕਈ ਅਪਰਾਧਿਕ ਮਾਮਲਿਆਂ ਵਿਚ ਵੀ ਭਗੌੜਾ ਹੈ ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਜਗ੍ਹਾ-ਜਗ੍ਹਾ ਛਾਪੇ ਮਾਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ ਤੇ ਅੱਗੇ ਦੀ ਪੁੱਛਗਿਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: