ਨਵਾਂਸ਼ਹਿਰ ਪੁਲਿਸ ਨੇ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਚੋਰੀ ਦਾ ਸਾਮਾਨ ਖਰੀਦਣ ਵਾਲੇ ਕਬਾੜੀ ਵਾਲੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੁਕਾਨ ’ਚੋਂ ਚੋਰੀ ਕੀਤਾ ਸਾਮਾਨ ਵੀ ਬਰਾਮਦ ਕਰ ਲਿਆ ਹੈ।
ਦੱਸ ਦੇਈਏ ਕਿ ਦੁਕਾਨ ਦੇ ਮਾਲਕ ਸੁਰਿੰਦਰ ਕਪੂਰ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਚੋਰ ਉਸ ਦੇ ਗੋਦਾਮ ਵਿੱਚੋਂ ਤਾਰਾਂ ਚੋਰੀ ਕਰ ਰਹੇ ਹਨ। ਜਿਸ ਤਹਿਤ ਪੁਲਿਸ ਨੇ ਸੀਸੀਟੀਵੀ ਫੁਟੇਜ ਦੇਖਣੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਨਵਾਂਸ਼ਹਿਰ ਵਾਸੀ ਅਜੇ ਕੁਮਾਰ ਪੁੱਤਰ ਅਸ਼ੋਕ ਕੁਮਾਰ ਅਤੇ ਵਿਸ਼ਾਲ ਕੁਮਾਰ ਪੁੱਤਰ ਦਵਿੰਦਰ ਕੁਮਾਰ ਨੂੰ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਬਦਨਾਮ ਬ.ਦਮਾ.ਸ਼ ਦੇ 5 ਸਾਥੀ ਗ੍ਰਿਫਤਾਰ, ਕ.ਤਲ-ਫਿਰੌਤੀ-ਡਰੱ.ਗ ਸਣੇ ਕਈ ਮਾਮਲਿਆਂ ‘ਚ ਲੋੜੀਂਦੇ
ਇਨ੍ਹਾਂ ਚੋਰਾਂ ਤੋਂ ਪੁੱਛਗਿੱਛ ਕਰਦੇ ਹੋਏ ਪੁਲਿਸ ਨੇ ਕਬਾੜ ਦੀ ਦੁਕਾਨ ਦੇ ਮਾਲਕ ਬਾਲਾ ਰਾਮ ਨੂੰ ਵੀ ਕਾਬੂ ਕਰ ਲਿਆ। ਪੁਲਿਸ ਮੁਤਾਬਕ ਇਹ ਚੋਰ ਤਾਰਾਂ ਅਤੇ ਸਾਮਾਨ ਚੋਰੀ ਕਰਕੇ ਕਬਾੜੀ ਵਾਲੇ ਰਾਮ ਵਾਸੀ ਪ੍ਰੇਮ ਨਗਰ ਨਵਾਂਸ਼ਹਿਰ ਨੂੰ ਵੇਚਦੇ ਸਨ। ਪੁਲਿਸ ਮੁਤਾਬਕ ਕਪੂਰ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਬਣੇ ਗੋਦਾਮ ਵਿੱਚੋਂ ਇਹ ਚੋਰ ਕਈ ਵਾਰ ਚੋਰੀ ਕਰ ਚੁੱਕੇ ਹਨ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: