ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਫਰੀਦਕੋਟ ਅਤੇ ਫਾਜ਼ਿਲਕਾ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪਿਛਲੇ 8-9 ਸਾਲਾਂ ਤੋਂ ਭਗੌੜੇ ਮੁੱਖ ਦੋਸ਼ੀ ਨੀਰਜ ਠੱਠਈ ਉਰਫ ਨੀਰਜ ਅਰੋੜਾ ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪੌੜੀ ਤੋਂ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਨੇ ਭੋਲੇ ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦੇ ਬਦਲੇ ਕਰੋੜਾਂ ਰੁਪਏ ਠੱਗੇ ਸਨ। ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ, ਜਿਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀਓ ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਆਈਜੀਪੀ ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫਾਜ਼ਿਲਕਾ ਤੇ ਫਰੀਦਕੋਟ ਦੋਵਾਂ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਨੇ ਸਮੁੱਚੀ ਨਿਗਰਾਨੀ ਹੇਠ ਇਹ ਛਾਪੇਮਾਰੀ ਕੀਤੀ। ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪੁਉਦੀ, ਉਤਰਾਖੰਡ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾਂ ਨੇ ਦੋਸ਼ੀ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਖਾਰਿਜ, ਅਦਾਲਤ ਨੇ ਕਿਹਾ- ‘ਗ੍ਰਿਫਤਾਰੀ ਸਹੀ’
ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ‘ਤੇ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਲੋਕਾਂ ਨਾਲ ਧੋਖਾਧੜੀ ਦੇ ਦੋਸ਼ ਵਿਚ 21 ਜ਼ਿਲ੍ਹਿਆਂ ਵਿੱਚ 108 FIR ਦਰਜ ਹਨ। ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ , ਫਿਰੋਜ਼ਪੁਰ ਵਿੱਚ ਅੱਠ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ, ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: