ਫ਼ਿਰੋਜ਼ਪੁਰ ਦੇ ਪਿੰਡ ਬਜੀਦਪੁਰ ਵਿੱਚ ਵੀਰਵਾਰ ਸ਼ਾਮ ਦੋ ਵਿਅਕਤੀਆਂ ਵਿੱਚ ਹੋਈ ਲੜਾਈ ਵਿੱਚ ਇੱਕ ਵਿਅਕਤੀ ਦਾ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਨੂੰ ਬਚਾਉਣ ਆਏ ਪਰਿਵਾਰ ਦੇ ਦੋ ਮੈਂਬਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਨੂੰ ਪਹਿਲਾਂ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਵੀਰਵਾਰ ਦੇਰ ਸ਼ਾਮ ਪਿੰਡ ਵਜੀਦਪੁਰ ਵਿੱਚ ਦੋ ਗੁਆਂਢੀਆਂ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ‘ਚ ਇਕ ਦੋਸ਼ੀ ਨੇ ਦੂਜੀ ਧਿਰ ‘ਤੇ ਕੁਹਾੜੀ ਨਾਲ ਹਮਲਾ ਕਰਕੇ ਸੌਰਵ ਸ਼ਰਮਾ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਇਸ ਲੜਾਈ ਵਿਚ ਸੌਰਵ ਦੀ ਮਾਂ ਅਤੇ ਉਸ ਦਾ ਚਾਚਾ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਪਿੰਡ ਵਾਸੀਆਂ ਨੇ ਦੱਸਿਆ ਕਿ ਲੜਾਈ ਵਿੱਚ ਜ਼ਖ਼ਮੀ ਹੋਏ ਸੌਰਵ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਸੌਰਵ ਦੀ ਲੁਧਿਆਣਾ ਲਿਜਾਂਦੇ ਹੋਏ ਮੌਤ ਹੋ ਗਈ। ਜਦਕਿ ਉਸਦੀ ਮਾਂ ਅਤੇ ਚਾਚਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : CM ਮਾਨ ਵੱਲੋਂ NRI ਮਿਲਣੀ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ, ਵੈੱਬਸਾਈਟ ਵੀ ਲਾਂਚ
ਥਾਣਾ ਸਦਰ ਦੀ ਇੰਚਾਰਜ ਦੀਪਿਕਾ ਰਾਣੀ ਨੇ ਦੱਸਿਆ ਕਿ ਦੋਵੇਂ ਪਰਿਵਾਰ ਰਿਸ਼ਤੇਦਾਰ ਹਨ ਅਤੇ ਕਿਸੇ ਪੁਰਾਣੇ ਝਗੜੇ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”